ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ

ਵਿੱਦਿਅਕ ਸੈਸ਼ਨ 2021-22 ਦੌਰਾਨ ਬੋਰਡ ਵਿੱਚ 20-25 ਸਰਕਾਰੀ ਸਕੂਲ ਸ਼ਾਮਲ ਕੀਤੇ ਜਾਣ ਦਾ ਐਲਾਨ

ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ

ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 6 ਮਾਰਚ

ਦਿੱਲੀ ਵਿੱਚ ਹੁਣ ਆਪਣਾ ਸਿੱਖਿਆ ਬੋਰਡ ਹੋਵੇਗਾ। ਦਿੱਲੀ ਸਰਕਾਰ ਦੇ ਮੰਤਰੀ ਮੰਡਲ ਨੇ ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚਿਆਂ ਨੂੰ ਕੱਟੜ ਦੇਸ਼ ਭਗਤ, ਚੰਗੇ ਲੋਕ ਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਦਿੱਲੀ ਮੰਤਰੀ ਮੰਡਲ ਨੇ ਅੱਜ ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ, ‘ਇਹ ਬੋਰਡ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਤੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ ਜਾਵੇਗੀ। ਬੋਰਡ ਬੱਚਿਆਂ ਦੀ ਵਿਸ਼ੇਸ਼ ਸ਼ਖ਼ਸੀਅਤ ਸਾਹਮਣੇ ਲਿਆਵੇਗਾ ਤੇ ਉਨ੍ਹਾਂ ਨੂੰ ਇਸ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ। ਸਿੱਖਿਆ ਸੈਸ਼ਨ 2021-22 ਵਿੱਚ ਦਿੱਲੀ ਸਰਕਾਰ ਦੇ 20-25 ਸਕੂਲ ਇਸ ਬੋਰਡ ਨਾਲ ਸੀਬੀਐੱਸਈ ਬੋਰਡ ਤੋਂ ਮਾਨਤਾ ਹਟਾ ਕੇ ਇਸ ਨਾਲ ਜੁੜੇ ਹੋਣਗੇ ਤੇ ਉਮੀਦ ਕੀਤੀ ਜਾਂਦੀ ਹੈ ਕਿ ਅਗਲੇ 4-5 ਸਾਲਾਂ ਵਿਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਹਿਮਤੀ ਨਾਲ ਜੁੜ ਜਾਣਗੇ, ਇਸ ਬੋਰਡ ਦੇ ਗਠਨ ਨਾਲ ਸਿੱਖਿਆ ਦੇ ਖੇਤਰ ਵਿੱਚ ਹੈਰਾਨੀਜਨਕ ਤਬਦੀਲੀਆਂ ਆਉਣਗੀਆਂ’

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਰਾਹੀਂ ਕਿਹਾ ਕਿ ਇਸ ਬੋਰਡ ਨੂੰ ਬਣਾਉਣ ਦਾ ਉਦੇਸ਼ ਹੈ ਕਿ ਸਾਡੇ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਵੱਲ ਵਧਣਾ ਚਾਹੀਦਾ ਹੈ। ਇਸ ਬੋਰਡ ਦੀ ਮੁਲਾਂਕਣ ਪ੍ਰਣਾਲੀ ਅੰਤਰਰਾਸ਼ਟਰੀ ਮਿਆਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਬੋਰਡ ਦਾ ਗਠਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਅਤੇ ਬੋਰਡ ਅਜਿਹੀਆਂ ਆਧੁਨਿਕ ਮੁਲਾਂਕਣ ਪ੍ਰਣਾਲੀਆਂ ਦਾ ਵਿਕਾਸ ਕਰੇਗਾ, ਜਿਸ ਦੇ ਅਧਾਰ ‘ਤੇ ਕਲਾਸਰੂਮ ਵਿੱਚ ਪੜ੍ਹਨ ਦਾ ਤਰੀਕਾ ਵੀ ਬਦਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਬੋਰਡ ਬੱਚਿਆਂ ਵਿੱਚ ‘ਰਟਾਕਰਣ ਦੀ ਬਜਾਏ ਸਮਝ ਤੇ ਸ਼ਖਸੀਅਤ ਦੇ ਵਿਕਾਸ ’ਤੇ ਜ਼ੋਰ ਦੇਵੇਗਾ। ਬੋਰਡ ਬੱਚਿਆਂ ਦੀਆਂ ਸ਼ਕਤੀਆਂ ਤੇ ਉਨ੍ਹਾਂ ਨੂੰ ਬਾਹਰ ਲਿਆਏਗਾ ਅਤੇ ਇਸ ਅਨੁਸਾਰ ਉਨ੍ਹਾਂ ਦੇ ਸਰਵਪੱਖੀ ਵਿਕਾਸ ਬਾਰੇ ਸਿੱਖਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ 1000 ਸਰਕਾਰੀ ਅਤੇ ਲਗਭਗ 1700 ਪ੍ਰਾਈਵੇਟ ਸਕੂਲ ਹਨ ਜੋ ਸੀਬੀਐਸਈ ਬੋਰਡ ਨਾਲ ਸਬੰਧਤ ਹਨ। ਇਹ ਸਾਰੇ ਸਕੂਲ ਨਵੇਂ ਬਣੇ ਬੋਰਡ ਵਿੱਚ ਇਕੱਠੇ ਸ਼ਾਮਲ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਵਿੱਚ ਇਸ ਬੋਰਡ ਵਿਚ ਦਿੱਲੀ ਸਰਕਾਰ ਦੇ 20-25 ਸਰਕਾਰੀ ਸਕੂਲ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਸਕੂਲਾਂ ਦੀ ਚੋਣ ਸਕੂਲ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਮਾਪਿਆਂ ਦੀ ਰਾਏ ਲੈਣ ਤੋਂ ਬਾਅਦ ਕੀਤੀ ਜਾਵੇਗੀ ਤੇ ਉਮੀਦ ਕੀਤੀ ਜਾਂਦੀ ਹੈ ਕਿ ਅਗਲੇ 4-5 ਸਾਲਾਂ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਦਿੱਲੀ ਬੋਰਡ ਵਿੱਚ ਸ਼ਾਮਲ ਹੋਣਾ ਚਾਹੁਣਗੇ। ਦਿੱਲੀ ਬੋਰਡ ਦਾ ਪ੍ਰਬੰਧ ਰਾਜ ਗਵਰਨਿੰਗ ਬਾਡੀ ਦੁਆਰਾ ਕੀਤਾ ਜਾਵੇਗਾ ਜੋ ਦਿੱਲੀ ਦੇ ਸਿੱਖਿਆ ਮੰਤਰੀ ਦੀ ਪ੍ਰਧਾਨਗੀ ਹੇਠ ਬਣੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All