ਨਵੀਂ ਦਿੱਲੀ, 8 ਅਗਸਤ
ਦਿੱਲੀ ਟਰਾਂਸਪੋਰਟ ਵਿਭਾਗ ਦੇ 2005 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਬਰਖ਼ਾਸਤ ਕੀਤੇ ਗਏ 44 ਸਾਲਾ ਵਿਅਕਤੀ ਨੂੰ ਪੁਲੀਸ ਮੁਲਾਜ਼ਮ ਬਣ ਕੇ ਡਿਲਿਵਰੀ ਕਰਨ ਵਾਲੇ ਤੋਂ ਪੈਸੇ ਵਸੂਲਣ ਦੇ ਦੋਸ਼ ਵਿੱਚ ਅੱਜ ਇੱਥੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਗਾਜੀਆਬਾਦ ਜ਼ਿਲ੍ਹੇ ਦੇ ਵਾਸੀ ਸੁਭਾਸ਼ ਚੰਦਰ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਪਹਿਲਾਂ ਵੀ ਉਸ ’ਤੇ ਸੱਤ ਮਾਮਲੇ ਦਰਜ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਲੋਨੀ ਵਾਸੀ ਰਜਤ ਜਦੋਂ ਭੋਜਨ ਦੇ ਕੇ ਆਪਣੇ ਮੋਟਰਸਾਈਕਲ ’ਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਕੋਲ ਪਹੁੰਚਿਆ ਤਾਂ ਪੁਲੀਸ ਵਰਦੀ ਵਾਲੇ ਵਿਅਕਤੀ ਨੇ ਉਸ ਨੂੰ ਚਲਾਨ ਕੱਟਣ ਦੀ ਧਮਕੀ ਦਿੱਤੀ ਤੇ ਅੱਠ ਹਜ਼ਾਰ ਰੁਪਏ ਮੰਗੇ।