ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਤਲ ਦੇ ਦੋਸ਼ ਹੇਠ ਕਾਬੂ

ਦੱਖਣ-ਪੱਛਮੀ ਦਿੱਲੀ ਦੇ ਕਿਸ਼ਨਗੜ੍ਹ ਦੇ ਇੱਕ ਪਾਰਕ ਵਿੱਚ ਟੈਕਸੀ ਚਾਲਕ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਰੰਜਿਸ਼ ਕਾਰਨ ਦਿੱਤਾ ਹੈ।...
Advertisement

ਦੱਖਣ-ਪੱਛਮੀ ਦਿੱਲੀ ਦੇ ਕਿਸ਼ਨਗੜ੍ਹ ਦੇ ਇੱਕ ਪਾਰਕ ਵਿੱਚ ਟੈਕਸੀ ਚਾਲਕ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਰੰਜਿਸ਼ ਕਾਰਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਛਲੀ ਪਾਰਕ ਵਿੱਚ ਸੋਮਵਾਰ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ। ਇਸ ਦੌਰਾਨ ਜਾਂਚ ਕਰਨ ’ਤੇ ਪੀੜਤ ਦੀ ਜੇਬ ਵਿੱਚੋਂ ਇੱਕ ਮੋਬਾਈਲ ਬਰਾਮਦ ਹੋਇਆ ਜਿਸ ਨੂੰ ਚਿਹਰੇ ਦੀ ਪਛਾਣ ਪ੍ਰਣਾਲੀ ਦੀ ਵਰਤੋਂ ਕਰਕੇ ਖੋਲ੍ਹਿਆ ਗਿਆ। ਮ੍ਰਿਤਕ ਦੀ ਪਛਾਣ ਨਿਤੇਸ਼ ਖੱਤਰੀ (23) ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ। ਪੁਲੀਸ ਅਨੁਸਾਰ ਜਾਂਚ ਮਗਰੋਂ ਅੱਜ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੀ ਪਛਾਣ ਮੋਹਿਤ ਮਹਾਲਵਤ ਉਰਫ਼ ਮੰਨੂ ਵਾਸੀ ਕਿਸ਼ਨਗੜ੍ਹ ਅਤੇ ਲੱਕੀ ਉਰਫ਼ ਤੰਨੂ ਵਾਸੀ ਮਹਿਰੌਲੀ ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਅਪਰਾਧ ਕਬੂਲ ਕਰ ਲਿਆ ਹੈ।

Advertisement
Advertisement
Show comments