ਲੁਧਿਆਣਾ
ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਜਣੇ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਦੀਪ ਚੰਦ ਨੇ ਦੱਸਿਆ ਹੈ ਕਿ ਮੁਲਜ਼ਮ ਦੀ ਪਛਾਣ ਉਮੇਸ਼ ਸਿੰਘ ਵਾਸੀ ਗਗਨ ਨਗਰ ਗਿਆਸਪੁਰਾ ਵਜੋ ਹੋਈ ਹੈ। ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਹੱਥ ਵਿੱਚ ਫੜੇ ਥੈਲੇ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿੱਚੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈਆਂ। -ਨਿੱਜੀ ਪੱਤਰ ਪ੍ਰੇਰਕ