ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਰਾ 370 ਦੀ ਵਰ੍ਹੇਗੰਢ: ਪ੍ਰਧਾਨ ਮੰਤਰੀ ਵੱਲੋਂ ਐੱਨਡੀਏ ਮੈਂਬਰਾਂ ਨਾਲ ਮੀਟਿੰਗ ਅੱਜ; ਕਸ਼ਮੀਰ ਮੁੱਖ ਏਜੰਡਾ?

ਕੇਂਦਰੀ ਗ੍ਰਹਿ ਮੰਤਰੀ ਨੇ ਸੋਮਵਾਰ ਨੂੰ ਸਿਖਰਲੇ ਸੁਰੱਖਿਆ ਅਧਿਕਾਰੀਆਂ ਨਾਲ ਆਪਣੇ ਸੰਸਦੀ ਦਫ਼ਤਰ ’ਚ ਕੀਤੀ ਸੀ ਮੁਲਾਕਾਤ
ਫਾਈਲ ਫੋਟੋ।
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ(NDA) ਦੇ ਸੰਸਦ ਮੈਂਬਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਤਜਵੀਜ਼ਤ ਬੈਠਕ ਨਾਲ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇਰਾਦਿਆਂ ਬਾਰੇ ਤਿੱਖੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ। ਐੱਨਡੀਏ ਸੰਸਦੀ ਦਲ ਦੀ ਆਖਰੀ ਵੱਡੀ ਮੀਟਿੰਗ 2 ਜੁਲਾਈ, 2024 ਨੂੰ ਮੋਦੀ ਦੇ ਐੱਨਡੀਏ ਗਠਜੋੜ ਦੇ ਨੇਤਾ ਅਤੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੋਈ ਸੀ।

 

Advertisement

ਹਾਲਾਂਕਿ ਮਗਰੋਂ ਐਨਡੀਏ ਮੈਂਬਰਾਂ ਨੂੰ ਕਈ ਵਾਰ ਭਾਜਪਾ ਸੰਸਦੀ ਦਲ ਦੀ ਬੈਠਕ ਲਈ ਬੁਲਾਇਆ ਜਾਂਦਾ ਸੀ, ਜੋ ਰਵਾਇਤੀ ਤੌਰ ’ਤੇ ਹਰ ਮੰਗਲਵਾਰ ਨੂੰ ਹੁੰਦੀ ਸੀ, ਪਰ ਹਾਲ ਹੀ ਵਿੱਚ ਇਹ ਅਭਿਆਸ ਅਨਿਯਮਿਤ ਹੋ ਗਿਆ ਹੈ। ਮੰਗਲਵਾਰ ਨੂੰ ਐੱਨਡੀਏ ਗੱਠਜੋੜ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਮਹੱਤਵਪੂਰਨ ਹੈ ਕਿਉਂਕਿ ਇਹ ਧਾਰਾ 370 ਨੂੰ ਰੱਦ ਕਰਨ ਦੀ ਛੇਵੀਂ ਵਰ੍ਹੇਗੰਢ ਮੌਕੇ ਹੋ ਰਹੀ ਹੈ।

ਸੋਮਵਾਰ ਨੂੰ ਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਸੰਸਦੀ ਅਹਾਤੇ ਵਿਚਲੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਖੁਫੀਆ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਮੌਜੂਦ ਸਨ।

ਵਿਰੋਧੀ ਧਿਰਾਂ ਵੱਲੋਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਆਪ੍ਰੇਸ਼ਨ ਸਿੰਧੂਰ ਅਤੇ ਭਾਰਤ ਵਿਰੁੱਧ ਉਨ੍ਹਾਂ ਦੇ 25 ਪ੍ਰਤੀਸ਼ਤ ਪਰਸਪਰ ਟੈਰਿਫ ਹੁਕਮਾਂ ਦੇ ਹਵਾਲੇ ਨਾਲ ਲਗਾਤਾਰ ਸਰਕਾਰ ’ਤੇ ਹਮਲਿਆਂ ਦਰਮਿਆਨ ਐੱਨਡੀਏ ਦੇ ਮੈਂਬਰ ਮੁਲਾਕਾਤ ਕਰਨਗੇ। ਇਹ ਮੀਟਿੰਗ ਅਗਾਮੀ ਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦੀ ਤਾਕਤ ਦਾ ਪਹਿਲਾ ਵੱਡਾ ਪ੍ਰਦਰਸ਼ਨ ਵੀ ਹੋਵੇਗੀ।

ਭਾਜਪਾ ਨੇ ਅੱਜ ਇੱਕ ਨੋਟਿਸ ਵਿੱਚ ਕਿਹਾ ਕਿ ਐੱਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਮੰਗਲਵਾਰ, 5 ਅਗਸਤ ਨੂੰ ਸਵੇਰੇ 9.30 ਵਜੇ ਸੰਸਦੀ ਲਾਇਬਰੇਰੀ ਇਮਾਰਤ ਦੇ ਜੀਐਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਹੋਵੇਗੀ। ਬੈਠਕ ਲਈ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਐੱਨਡੀਏ ਮੈਂਬਰਾਂ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ।

ਮੰਗਲਵਾਰ (5 ਅਗਸਤ) ਨੂੰ ਹੋਣ ਵਾਲੀ ਮੀਟਿੰਗ ਨੂੰ ਸਿਆਸੀ ਹਲਕਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਲਈ ਇਸ ਤਾਰੀਖ ਦੀ ਮਹੱਤਤਾ ਹੈ। 5 ਅਗਸਤ, 2019 ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਧਾਰਾ 370 ਮਨਸੂਖ ਕਰਨ ਦਾ ਫੈਸਲਾ ਕੀਤਾ ਅਤੇ ਜੰਮੂ-ਕਸ਼ਮੀਰ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ। ਫਿਰ 5 ਅਗਸਤ, 2020 ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਵਿਖੇ ਨੀਂਹ ਪੱਥਰ ਸਮਾਰੋਹ ਦੀ ਅਗਵਾਈ ਕੀਤੀ। ਇਸ ਤਰ੍ਹਾਂ, ਭਾਜਪਾ ਦੇ ਦੋ ਮੁੱਖ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਚਾਰਧਾਰਕ ਵਾਅਦਿਆਂ ਦੀ ਪੂਰਤੀ 5 ਅਗਸਤ ਨੂੰ ਹੋਈ।

 

ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਐਤਵਾਰ ਨੂੰ ਉਪਰੋਥੱਲੀ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਰਕਾਰ ਵੱਲੋਂ ਕੁਝ ਵੱਡਾ ਕਰਨ ਦੀ ਯੋਜਨਾ ਬਣਾਉਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸਹਿਯੋਗੀ ਜੇਪੀ ਨੱਡਾ, ਪਿਊਸ਼ ਗੋਇਲ ਅਤੇ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ।

Advertisement