ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ: ਵਿਦੇਸ਼ ਮੰਤਰਾਲਾ
ਭਾਰਤ ਨੇ ਚੀਨ ਕੋਲ ਭਾਰਤੀ ਨਾਗਰਿਕ ਦੀ ਹਿਰਾਸਤ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਚੁੱਕਿਆ: ਜੈਸਵਾਲ
Advertisement
ਭਾਰਤ ਨੇ ਸ਼ੰਘਾਈ ਹਵਾਈ ਅੱਡੇ ’ਤੇ ਅਰੁਣਾਚਲ ਪ੍ਰਦੇਸ਼ ਦੇ ਇੱਕ ਭਾਰਤੀ ਮੁਟਿਆਰ ਨੂੰ ਹਿਰਾਸਤ ਵਿੱਚ ਲਏ ਜਾਣ ’ਤੇ ਚੀਨ ਦੇ ਜਵਾਬ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਹ ਸਰਹੱਦੀ ਸੂਬਾ ਦੇਸ਼ ਦਾ ਅਨਿੱਖੜਵਾਂ ਅੰਗ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਅਰੁਣਾਚਲ ਪ੍ਰਦੇਸ਼ ਦੇ ਇੱਕ ਭਾਰਤੀ ਨਾਗਰਿਕ ਦੀ ਮਨਮਾਨੇ ਢੰਗ ਨਾਲ ਹਿਰਾਸਤ ਬਾਰੇ ਚੀਨੀ ਵਿਦੇਸ਼ ਮੰਤਰਾਲੇ ਦੁਆਰਾ ਦਿੱਤੇ ਗਏ ਬਿਆਨ ਦੇਖੇ ਹਨ, ਇਸ ਭਾਰਤੀ ਔਰਤ ਕੋਲ ਇੱਕ ਜਾਇਜ਼ ਪਾਸਪੋਰਟ ਸੀ ਅਤੇ ਉਹ ਜਾਪਾਨ ਦੀ ਆਪਣੀ ਅਗਲੀ ਯਾਤਰਾ ’ਤੇ ਸ਼ੰਘਾਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਘ ਰਹੀ ਸੀ। ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ ਹੈ।’ ਉਨ੍ਹਾਂ ਕਿਹਾ ਕਿ ਚੀਨ ਲੱਖ ਵਾਰ ਇਨਕਾਰ ਕਰ ਦੇਵੇ ਪਰ ਅਰੁਣਾਚਲ ਪ੍ਰਦੇਸ਼ ਹਮੇਸ਼ਾ ਭਾਰਤ ਦਾ ਹਿੱਸਾ ਰਹੇਗਾ ਤੇ ਉਨ੍ਹਾਂ ਦਾ ਬਿਆਨ ਇਸ ਨਿਰਵਿਵਾਦ ਹਕੀਕਤ ਨੂੰ ਨਹੀਂ ਬਦਲੇਗਾ।
Advertisement
ਜੈਸਵਾਲ ਨੇ ਕਿਹਾ ਕਿ ਉਨ੍ਹਾਂ ਭਾਰਤੀ ਨਾਗਰਿਕ ਦੀ ਹਿਰਾਸਤ ਦਾ ਮੁੱਦਾ ਚੀਨ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ।
Advertisement
Advertisement
×

