DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Arvind Kejriwal AAP Convener: ਅਰਵਿੰਦ ਕੇਜਰੀਵਾਲ ਮੁੜ ‘ਆਪ’ ਦੇ ਕੌਮੀ ਕਨਵੀਨਰ ਬਣੇ

ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਹੋਈ ਚੋਣ; ਨਵੀਂ ਕੌਮੀ ਕਾਰਜਕਾਰਨੀ ਦਾ ਵੀ ਗਠਨ

  • fb
  • twitter
  • whatsapp
  • whatsapp
Advertisement

Arvind Kejriwal AAP Convener: ਆਮ ਆਦਮੀ ਪਾਰਟੀ (ਆਪ) ਦੀ ਅੱਜ ਸ਼ਾਮ ਨੂੰ ਨੈਸ਼ਨਲ ਕੌਂਸਲ ਦੀ ਮੀਟਿੰਗ ਹੋਈ ਜਿਸ ਵਿੱਚ 330 ਮੈਂਬਰਾਂ ਨੇ ਵਰਚੁਅਲ ਤੌਰ ’ਤੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਕੌਮੀ ਕਨਵੀਨਰ (National Convener) ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਕਜ ਗੁਪਤਾ ਨੂੰ ਕੌਮੀ ਸਕੱਤਰ ਅਤੇ ਐੱਨ ਡੀ ਗੁਪਤਾ ਨੂੰ ਖ਼ਜ਼ਾਨਚੀ ਵਜੋਂ ਬਰਕਰਾਰ ਰੱਖਿਆ ਗਿਆ ਹੈ। ਇਸ ਅਹਿਮ ਮੀਟਿੰਗ ਦੌਰਾਨ ਪਾਰਟੀ ਵੱਲੋਂ ਇੱਕ ਨਵੀਂ 23 ਮੈਂਬਰੀ ਕੌਮੀ ਕਾਰਜਕਾਰਨੀ (National Executive) ਦਾ ਵੀ ਗਠਨ ਕੀਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਨੂੰ ਮੁੜ ਕੌਮੀ ਕਨਵੀਨਰ ਬਣਾਏ ਜਾਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਮੀਟਿੰਗ ਦੌਰਾਨ ਚੁਣੀ ਗਈ ਨਵੀਂ ਟੀਮ ਪਾਰਟੀ ਦੇ ਵਿਸਥਾਰ ਅਤੇ ਅਗਲੇਰੀ ਰਣਨੀਤੀ ਨੂੰ ਤਿਆਰ ਕਰਨ ਲਈ ਮਿਲ ਕੇ ਕੰਮ ਕਰੇਗੀ।

Advertisement

ਆਮ ਆਦਮੀ ਪਾਰਟੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰਨ ਲਈ ਲਗਾਤਾਰ ਅਜਿਹੇ ਸੰਗਠਨਾਤਮਕ ਫ਼ੈਸਲੇ ਲੈ ਰਹੀ ਹੈ, ਜਿਸ ਵਿੱਚ ਸਾਰੇ ਮੈਂਬਰਾਂ ਦੀ ਸਹਿਮਤੀ ਨੂੰ ਮੁੱਖ ਰੱਖਿਆ ਜਾਂਦਾ ਹੈ।

Advertisement

Advertisement
×