Arvind Kejriwal: ਦਿੱਲੀ ਵਿਧਾਨ ਸਭਾ ਚੋਣਾਂ ’ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ ‘ਆਪ’: ਕੇਜਰੀਵਾਲ
AAP will have no alliance for Assembly polls in Delhi: Party convener Arvind Kejriwal; ‘ਆਪ’ ਦੇ ਕੌਮੀ ਕਨਵੀਨਰ ਨੇ ਦਿੱਲੀ ’ਚ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
Advertisement
ਨਵਂੀ ਦਿੱਲੀ, 1 ਦਸੰਬਰ
AAP Convener Arvind Kejriwal: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੀ ਕਾਨੂੰਨ ਵਿਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਹਮਲੇ ਤੇ ਉਨ੍ਹਾ ਦੇ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀ ਵਪਾਰੀ ਤੇ ਔਰਤਾਂ ਕੌਮੀ ਰਾਜਧਾਨੀ ਵਿਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਗੈਂਗਸਟਰਾਂ ਦਾ ਕਬਜ਼ਾ ਹੈ। ਉਨ੍ਹਾਂ ’ਤੇ ਬੀਤੇ ਕੱਲ੍ਹ ਪੈਦਲ ਯਾਤਰਾ ਦੌਰਾਨ ਹਮਲਾ ਹੋਇਆ ਤੇ ਉਨ੍ਹਾਂ ਦੇ ਇਕ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਮਿਲ ਰਹੀਆਂ ਸਨ।। ਦਿੱਲੀ ਵਿਚ ਔਰਤਾਂ ਤੇ ਬਜ਼ੁਰਗ ਦਹਿਸ਼ਤ ਦੇ ਸਾਏ ਦਿਨ ਕਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਪ ਕਿਸੇ ਨਾਲ ਵੀ ਗਠਜੋੜ ਨਹੀਂ ਕਰੇਗੀ।
Advertisement
Advertisement
×