ਬਿਹਾਰ ਚੋਣਾਂ ਵਿੱਚ ਪ੍ਰਚਾਰ ਕਰਨਗੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ
‘ਆਪ’ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ
Bihar Elections: AAP releases list of 40 Star Campaigners, including Arvind Kejriwal, Bhagwant Mann ਆਮ ਆਦਮੀ ਪਾਰਟੀ (ਆਪ) ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹਨ। ਇਸ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੈ ਸਿੰਘ, ਸੰਦੀਪ ਪਾਠਕ ਅਤੇ ਸਤੇਂਦਰ ਜੈਨ ਵੀ ਸ਼ਾਮਲ ਹਨ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ, ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਗੋਪਾਲ ਰਾਏ ਅਤੇ ਇਮਰਾਨ ਹੁਸੈਨ ਨੂੰ ਵੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅੱਜ ‘ਆਪ’ ਨੇ ਆਉਣ ਵਾਲੀਆਂ ਬਿਹਾਰ ਚੋਣਾਂ ਲਈ 12 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਸੀ। ਚੌਥੀ ਸੂਚੀ ਨਾਲ ‘ਆਪ’ ਨੇ ਹੁਣ ਤਕ 132 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਉਮੀਦਵਾਰਾਂ ਦੀ ਚੌਥੀ ਸੂਚੀ ਵਿੱਚ ਮਧੂਬਨ ਹਲਕੇ ਵਿੱਚ ਕੁਮਾਰ ਕੁਨਾਲ, ਸਪੌਲ ਵਿੱਚ ਬ੍ਰਿਜ ਭੂਸ਼ਣ (ਨਵੀਨ) ਅਤੇ ਗਯਾ ਟਾਊਨ ਵਿੱਚ ਅਨਿਲ ਕੁਮਾਰ ਸ਼ਾਮਲ ਹਨ।
ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਵਰਗੇ ਪ੍ਰਮੁੱਖ ਆਗੂ ਸ਼ਾਮਲ ਹਨ। ਏਐੱਨਆਈ