ਨਵੀਂ ਦਿੱਲੀ (ਪੱਤਰ ਪ੍ਰੇਰਕ): ਪੂਰਬੀ ਦਿੱਲੀ ਦੇ ਗਾਜ਼ੀਪੁਰ ਪਿੰਡ ‘ਚ ਅੱਜ ਸ਼ਾਮ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਇਕ ਦੁਕਾਨ ‘ਚ ਦੁਕਾਨਦਾਰ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਗਾਜ਼ੀਪੁਰ ‘ਚ ਆਪਸੀ ਝਗੜੇ ‘ਚ ਦੁਕਾਨ ਅੰਦਰ ਦਾਖਲ ਹੋ ਕੇ ਇਕ ਵਿਅਕਤੀ ਨੇ ਦੁਕਾਨਦਾਰ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਜ਼ਖਮੀ ਹਾਲਤ ‘ਚ ਦੁਕਾਨਦਾਰ ਸ਼ਿਵਮ ਨੂੰ ਐੱਲ.ਬੀ.ਐੱਸ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦੁਕਾਨਦਾਰ ਨਾਲ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।