DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਤਿਸ਼ੀ ਦੀ ਗੁਰੂ ਤੇਗ ਬਹਾਦਰ ਬਾਰੇ ਟਿੱਪਣੀ ਤੋਂ ਵਿਧਾਨ ਸਭਾ ’ਚ ਹੰਗਾਮਾ

ਭਾਜਪਾ ਨੇ ਵਿਰੋਧੀ ਧਿਰ ਦੀ ਨੇਤਾ ’ਤੇ ਨੌਵੇਂ ਗੁਰੂ ਬਾਰੇ ਅਪਮਾਨਜਨਕ ਸ਼ਬਦ ਬੋਲਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
‘ਆਪ’ ਆਗੂ ਆਤਿਸ਼ੀ ਦੀ ਟਿੱਪਣੀ ਖ਼ਿਲਾਫ਼ ਹੰਗਾਮਾ ਕਰਦੇ ਹੋਏ ਭਾਜਪਾ ਵਿਧਾਇਕ। -ਫੋਟੋ: ਏਐੱਨਆਈ
Advertisement

ਦਿੱਲੀ ਵਿਧਾਨ ਸਭਾ ਦਾ ਸੈਸ਼ਨ ਅੱਜ ਪੂਰੀ ਤਰ੍ਹਾਂ ਹੰਗਾਮੇ ਦੀ ਭੇਟ ਚੜ੍ਹ ਗਿਆ। ਵਿਰੋਧੀ ਧਿਰ ਦੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ’ਤੇ ਗੁਰੂ ਤੇਗ ਬਹਾਦਰ ਬਾਰੇ ਕਥਿਤ ਤੌਰ ’ਤੇ ‘ਅਪਮਾਨਜਨਕ’ ਅਤੇ ‘ਅਸੰਵੇਦਨਸ਼ੀਲ’ ਟਿੱਪਣੀ ਕਰਨ ਦੇ ਲਾਉਂਦਿਆਂ ਸੱਤਾਧਾਰੀ ਭਾਜਪਾ ਦੇ ਵਿਧਾਇਕਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕੀਤੀ। ਹਾਲਾਤ ਇਹ ਬਣ ਗਏ ਕਿ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੂੰ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨੀ ਪਈ ਅਤੇ ਅੰਤ ਵਿੱਚ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਸੱਤਾਧਾਰੀ ਧਿਰ ਦੇ ਵਿਧਾਇਕਾਂ ਹੱਥਾਂ ਵਿੱਚ ਪੋਸਟਰ ਫੜ ਕੇ ਸਦਨ ਦੇ ਵਿਚਕਾਰ (ਵੈੱਲ) ਆ ਗਏ। ਉਨ੍ਹਾਂ ‘ਆਪ’ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਕੋਲੋਂ ਮੁਆਫ਼ੀ ਦੀ ਮੰਗ ਕੀਤੀ। ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਕੋਲ ਆਤਿਸ਼ੀ ਦੇ ਬਿਆਨ ਦੀ ਲਿਖਤੀ ਕਾਪੀ (ਟ੍ਰਾਂਸਕ੍ਰਿਪਟ) ਮੌਜੂਦ ਹੈ। ਉਨ੍ਹਾਂ ਆਤਿਸ਼ੀ ਨੂੰ ਬੈਠਕ ਵਿੱਚ ਸ਼ਾਮਲ ਹੋ ਕੇ ਆਪਣੀ ਟਿੱਪਣੀ ਬਾਰੇ ਸਪੱਸ਼ਟੀਕਰਨ ਦੇਣ ਦੀ ਅਪੀਲ ਕੀਤੀ। ਸਪੀਕਰ ਨੇ ਕਿਹਾ ਕਿ ਜੋ ਕੁਝ ਆਤਿਸ਼ੀ ਨੇ ਕਿਹਾ ਹੈ, ਉਹ ਨਿੰਦਣਯੋਗ ਹੈ ਅਤੇ ਬਿਲਕੁਲ ਵੀ ਸਵੀਕਾਰਨਯੋਗ ਨਹੀਂ ਹੈ। ਹਾਲਾਂਕਿ, ਆਤਿਸ਼ੀ ਸਦਨ ਵਿੱਚ ਮੌਜੂਦ ਨਹੀਂ ਸਨ। ਦੂਜੀ ਵਾਰ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਜਦੋਂ ਬੈਠਕ ਦੁਬਾਰਾ ਸ਼ੁਰੂ ਹੋਈ ਤਾਂ ਸਪੀਕਰ ਨੇ ਦੱਸਿਆ ਕਿ ਉਨ੍ਹਾਂ ਨੂੰ ‘ਆਪ’ ਵਿਧਾਇਕ ਮੁਕੇਸ਼ ਅਹਿਲਾਵਤ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਆਤਿਸ਼ੀ ਇਸ ਵੇਲੇ ਪਾਰਟੀ ਦੇ ਇੰਚਾਰਜ ਵਜੋਂ ਗੋਆ ਗਏ ਹੋਏ ਹਨ।

Advertisement

ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਆਸ਼ੀਸ਼ ਸੂਦ ਅਤੇ ਕਪਿਲ ਮਿਸ਼ਰਾ ਸਮੇਤ ਕਈ ਸੱਤਾਧਾਰੀ ਮੈਂਬਰਾਂ ਨੇ ਆਤਿਸ਼ੀ ਤੋਂ ਮੁਆਫ਼ੀ ਦੀ ਮੰਗ ਕੀਤੀ। ਸਿਰਸਾ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਦਿੱਲੀ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਬਾਰੇ ਮੰਗਲਵਾਰ ਨੂੰ ਸਦਨ ਵਿੱਚ ਵਿਸ਼ੇਸ਼ ਚਰਚਾ ਹੋਈ ਸੀ। ਸਿਰਸਾ ਨੇ ਦੋਸ਼ ਲਾਇਆ ਕਿ ਇਹ ਚਰਚਾ ਖ਼ਤਮ ਹੋਣ ਤੋਂ ਬਾਅਦ ਵਿਰੋਧੀ ਧਿਰ ਦੀ ਨੇਤਾ ਨੇ ਗੁਰੂ ਸਾਹਿਬ ਖ਼ਿਲਾਫ਼ ਕੁਝ ਬੇਹੱਦ ਅਸੰਵੇਦਨਸ਼ੀਲ ਸ਼ਬਦ ਬੋਲੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ‘ਆਪ’ ਨੇ ਵੀ ਵਿਧਾਨ ਸਭਾ ਕੰਪਲੈਕਸ ਵਿੱਚ ਵਧਦੇ ਹਵਾ ਪ੍ਰਦੂਸ਼ਣ ਅਤੇ ਵਿਗੜ ਰਹੇ ਹਵਾ ਗੁਣਵੱਤਾ ਸੂਚਕਾਂਕ (ਏ ਕਿਊ ਆਈ) ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਸੱਤਾਧਾਰੀ ਧਿਰ ’ਤੇ ਜਵਾਬਦੇਹੀ ਤੋਂ ਬਚਣ ਤੇ ਸਾਰਥਕ ਚਰਚਾ ਤੋਂ ਇਨਕਾਰ ਕਰਨ ਦੇ ਦੋਸ਼ ਲਾਏ। -ਪੀਟੀਆਈ

Advertisement

ਆਤਿਸ਼ੀ ਦੇ ਬਿਆਨ ਦੀ ਵੀਡੀਓ ਜਾਰੀ ਕੀਤੀ ਜਾਵੇ: ਸਿਰਸਾ

ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸਪੀਕਰ ਨੂੰ ਆਤਿਸ਼ੀ ਦੇ ਬਿਆਨ ਦੀ ਵੀਡੀਓ ਜਾਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੱਚ ਸਭ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਉਸ ਬਿਆਨ ਨੂੰ ਦੁਬਾਰਾ ਸੁਣਨ ਦੀ ਹਿੰਮਤ ਨਹੀਂ ਰੱਖਦੇ ਕਿਉਂਕਿ ਉਹ ਬਹੁਤ ਦੁਖਦਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਬਿਆਨ ਦੀ ਨਿੰਦਾ ਲਈ ਸਦਨ ਵਿੱਚ ਮਤਾ ਲਿਆਂਦਾ ਜਾਵੇਗਾ। ਗੁਰੂ ਤੇਗ ਬਹਾਦਰ ਸਿਰਫ ਇੱਕ ਧਰਮ ਨਾਲ ਸਬੰਧਤ ਨਹੀਂ ਸਨ, ਸਗੋਂ ਉਨ੍ਹਾਂ ਦੀ ਸ਼ਹਾਦਤ ਭਾਰਤ ਦੇ ਲੋਕਾਂ ਦੇ ਧਰਮ ਨੂੰ ਬਚਾਉਣ ਲਈ ਸੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਵਿਰੋਧੀ ਧਿਰ ਵੱਲੋਂ ਹਾਲੇ ਤੱਕ ਇਸ ’ਤੇ ਕੋਈ ਸਪੱਸ਼ਟੀਕਰਨ ਨਹੀਂ ਆਇਆ।

Advertisement
×