ਅਧਿਆਪਕ ’ਤੇ ਹਮਲਾ
ਪਿੰਡ ਆਲੀ ਵਿੱਚ ਦੋ ਨੌਜਵਾਨਾਂ ਨੇ ਅਧਿਆਪਕ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਰਘੂਰਾਜ ਸਿੰਘ ਵਜੋਂ ਹੋਈ ਹੈ ਜੋ ਅਪੋਲੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।...
Advertisement
ਪਿੰਡ ਆਲੀ ਵਿੱਚ ਦੋ ਨੌਜਵਾਨਾਂ ਨੇ ਅਧਿਆਪਕ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਰਘੂਰਾਜ ਸਿੰਘ ਵਜੋਂ ਹੋਈ ਹੈ ਜੋ ਅਪੋਲੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਕੱਲ੍ਹ ਵਾਪਰੀ ਇਸ ਘਟਨਾ ਵਿੱਚ ਇੱਕ 45 ਸਾਲਾ ਵਿਅਕਤੀ ਦੀ ਲੱਤ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲੀਸ ਨੇ ਦੱਸਿਆ ਕਿ ਹਮਲਾ ਦੁਪਹਿਰ 12 ਵਜੇ ਦੇ ਕਰੀਬ ਹੋਇਆ ਜਦੋਂ ਰਘੂਰਾਜ ਆਪਣੀ ਕਾਰ ਵਿੱਚ ਕੰਮ ’ਤੇ ਜਾ ਰਿਹਾ ਸੀ। ਜਿਵੇਂ ਹੀ ਉਹ ਮਥੁਰਾ ਰੋਡ ਨੇੜੇ ਆਲੀ ਐਕਸਟੈਂਸ਼ਨ ਦੇ ਨੇੜੇ ਪਹੁੰਚਿਆ ਤਾਂ ਕਥਿਤ ਤੌਰ ’ਤੇ ਦੋ ਵਿਅਕਤੀਆਂ ਨੇ ਉਸ ਦੀ ਗੱਡੀ ਨੂੰ ਰੋਕ ਲਿਆ। ਦੋਵਾਂ ਨੇ ਉਸ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ। ਹਮਲਾਵਰਾਂ ਦੀ ਪਛਾਣ ਮੋਹਿਤ ਅਤੇ ਉਸਦੇ ਇੱਕ ਸਾਥੀ ਵਜੋਂ ਹੋਈ ਹੈ।
Advertisement
Advertisement
