DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਗਲਾਦੇਸ਼ ’ਚ ਘੱਟ ਗਿਣਤੀਆਂ ’ਤੇ ਹਮਲੇ ਬੇਹੱਦ ਚਿੰਤਾਜਨਕ: ਭਾਰਤ

ਹਿੰਦੂ ਨੌਜਵਾਨ ਦੇ ਕਤਲ ਦੀ ਕੀਤੀ ਨਿੰਦਾ; ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਦਿੱਤੀ ਸਲਾਹ

  • fb
  • twitter
  • whatsapp
  • whatsapp
Advertisement

ਭਾਰਤ ਨੇ ਬੰਗਲਾਦੇਸ਼ ਵਿੱਚ ਹਿੰਦੂਆਂ, ਈਸਾਈਆਂ ਅਤੇ ਬੋਧੀਆਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਲਗਾਤਾਰ ਹੋ ਰਹੀ ਹਿੰਸਾ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੈਮਨਸਿੰਘ ਵਿੱਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।

Advertisement

ਭਾਰਤ ਨੇ ਸਪੱਸ਼ਟ ਕੀਤਾ ਕਿ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਦੇ ਕਾਰਜਕਾਲ ਦੌਰਾਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀਆਂ 2,900 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਸਿਰਫ਼ ‘ਮੀਡੀਆ ਦੀ ਅਤਿਕਥਨੀ’ ਜਾਂ ‘ਸਿਆਸੀ ਹਿੰਸਾ’ ਕਹਿ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Advertisement

ਇਸ ਦੇ ਨਾਲ ਹੀ ਭਾਰਤ ਨੇ ਬੰਗਲਾਦੇਸ਼ ਵਿੱਚ ਹੋਣ ਵਾਲੀਆਂ ਆਗਾਮੀ ਸੰਸਦੀ ਚੋਣਾਂ ਬਾਰੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦ, ਨਿਰਪੱਖ ਅਤੇ ਸਾਰੀਆਂ ਸਿਆਸੀ ਧਿਰਾਂ ਦੀ ਸ਼ਮੂਲੀਅਤ ਵਾਲੀਆਂ ਹੋਣੀਆਂ ਚਾਹੀਦੀਆਂ ਹਨ।

ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਕਾਰਜਕਾਰੀ ਚੇਅਰਮੈਨ ਤਾਰਿਕ ਰਹਿਮਾਨ ਦੀ ਵਤਨ ਵਾਪਸੀ ’ਤੇ ਪ੍ਰਤੀਕਿਰਿਆ ਦਿੰਦਿਆਂ ਨਵੀਂ ਦਿੱਲੀ ਨੇ ਕਿਹਾ ਕਿ ਇਸ ਘਟਨਾਕ੍ਰਮ ਨੂੰ ਸਾਰੀਆਂ ਧਿਰਾਂ ਦੀ ਚੋਣਾਂ ਵਿੱਚ ਹਿੱਸੇਦਾਰੀ ਯਕੀਨੀ ਬਣਾਉਣ ਦੇ ਸੰਦਰਭ ਵਿੱਚ ਦੇਖਿਆ ਜਾਣਾ ਚਾਹੀਦਾ ਹੈ।

ਭਾਰਤ ਨੇ ਦੁਹਰਾਇਆ ਕਿ ਉਹ ਗੁਆਂਢੀ ਦੇਸ਼ ਵਿੱਚ ਹੋ ਰਹੀ ਹਰ ਹਲਚਲ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

Advertisement
×