DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ ਢਾਹੁਣ ਦੀ ਕੋਸ਼ਿਸ਼; ਦਿੱਲੀ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਮੁੱਦਾ

ਵਿਦੇਸ਼ ਮੰਤਰਾਲੇ ਨੇ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਫ਼ਾਰੂਕਾਬਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੇ ਯਤਨਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ ਅਤੇ ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਇਸ ਗੰਭੀਰ ਮਾਮਲੇ ਨੂੰ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਫ਼ਾਰੂਕਾਬਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ 125 ਸਾਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਯਤਨ ਕੀਤਾ ਗਿਆ। ਭਾਵੇਂ ਮੌਕੇ ’ਤੇ ਹੋਏ ਵਿਰੋਧ ਕਾਰਨ ਇਸ ਇਮਾਰਤ ਨੂੰ ਢਾਹੁਣ ਦੇ ਯਤਨ ਸਫ਼ਲ ਨਹੀਂ ਹੋ ਸਕੇ, ਪਰ ਇਹ ਬਹੁਤ ਗੰਭੀਰ ਮਾਮਲਾ ਹੈ।

Advertisement

ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਵਫ਼ਦ ਅੱਜ ਵਿਦੇਸ਼ ਮੰਤਰਾਲੇ ਵਿੱਚ ਜੁਆਇੰਟ ਸਕੱਤਰ ਸ੍ਰੀ ਆਨੰਦ ਪ੍ਰਕਾਸ਼ ਨੂੰ ਮਿਲਿਆ ਅਤੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਵਫ਼ਦ ਨੇ ਦੱਸਿਆ ਕਿ ਹਰ ਚੌਥੇ ਦਿਨ ਪਾਕਿਸਤਾਨ ਵਿਚਲੇ ਪੰਜਾਬ ਵਿੱਚ ਸਿੱਖਾਂ ’ਤੇ ਹਮਲੇ ਅਤੇ ਤਸ਼ੱਦਦ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲੇ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਵਿੱਚ ਗੁਰੂ ਘਰ ਵਿੱਚ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਵਦਫ ਮੁਤਾਬਕ ਇਸੇ ਤਰੀਕੇ ਨਿੱਤ ਦਿਹਾੜੇ ਗੁਰੂ ਘਰਾਂ ’ਤੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜੋ ਬਹੁਤ ਹੀ ਚਿੰਤਾਜਨਕ ਹਨ।

Advertisement

ਉਨ੍ਹਾਂ ਦੱਸਿਆ ਕਿ ਜੁਆਇੰਟ ਸਕੱਤਰ ਨੇ ਮਾਮਲੇ ਨੂੰ ਬਹੁਤ ਹੀ ਸੰਜੀਦਗੀ ਨਾਲ ਸੁਣਿਆ ਅਤੇ ਵਫ਼ਦ ਨੂੰ ਭਰੋਸਾ ਦਵਾਇਆ ਕਿ ਭਾਰਤ ਸਰਕਾਰ ਫ਼ੌਰੀ ਤੌਰ ’ਤੇ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇਗੀ ਅਤੇ ਅਜਿਹੇ ਹਮਲੇ ਹੋਣ ਤੋਂ ਰੋਕਣ ਲਈ ਕਦਮ ਚੁੱਕਣ ਵਾਸਤੇ ਦਬਾਅ ਬਣਾਵੇਗੀ। ਇਸ ਮੌਕੇ ਸਰਦਾਰ ਜਗਦੀਪ ਸਿੰਘ ਕਾਹਲੋ ਦੇ ਨਾਲ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਮੀਤ ਸਿੰਘ ਭਾਟੀਆ ਅਤੇ ਸਰਦਾਰ ਪਰਮਜੀਤ ਸਿੰਘ ਚੰਢੋਕ ਮੌਜੂਦ ਰਹੇ।

Advertisement
×