DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਣੀ ਨਾਲ ਭਰੇ ਟੋਏ ’ਚ ਡਿੱਗਣ ਕਾਰਨ ਆਟੋ ਚਾਲਕ ਦੀ ਮੌਤ

ਪੱਤਰ ਪ੍ਰੇਰਕ ਨਵੀਂ ਦਿੱਲੀ, 1 ਜੁਲਾਈ ਵਜ਼ੀਰਾਬਾਦ ਨੇੜੇ ਬਰਸਾਤੀ ਪਾਣੀ ਨਾਲ ਭਰੇ ਟੋਏ ਵਿੱਚ ਡਿੱਗਣ ਕਾਰਨ ਆਟੋ-ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਨੇ ਇਸ ਹਾਦਸੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੀ ਪਛਾਣ ਅਜੀਤ ਸ਼ਰਮਾ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 1 ਜੁਲਾਈ

Advertisement

ਵਜ਼ੀਰਾਬਾਦ ਨੇੜੇ ਬਰਸਾਤੀ ਪਾਣੀ ਨਾਲ ਭਰੇ ਟੋਏ ਵਿੱਚ ਡਿੱਗਣ ਕਾਰਨ ਆਟੋ-ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਨੇ ਇਸ ਹਾਦਸੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੀ ਪਛਾਣ ਅਜੀਤ ਸ਼ਰਮਾ (51) ਵਜੋਂ ਹੋਈ ਹੈ। ਅਜੀਤ ਦੇ ਭਰਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਟੋਏ ਢਕਣੇ ਚਾਹੀਦੇ ਸਨ ਜਾਂ ਲੋਕਾਂ ਨੂੰ ਇਸ ਦੇ ਨੇੜੇ ਜਾਣ ਤੋਂ ਰੋਕਣ ਲਈ ਚਿਤਾਵਨੀ ਚਿੰਨ੍ਹ ਲਗਾਉਣਾ ਚਾਹੀਦਾ ਸੀ। ਪੁਲੀਸ ਨੇ ਦੱਸਿਆ ਕਿ ਅਜੀਤ ਸ਼ਰਮਾ ਸ਼ੁੱਕਰਵਾਰ ਨੂੰ ਪੂਰਬੀ ਦਿੱਲੀ ਦੇ ਭਜਨਪੁਰਾ ਵਿੱਚ ਇੱਕ ਯਾਤਰੀ ਨੂੰ ਉਤਾਰ ਕੇ ਘਰ ਪਰਤ ਰਿਹਾ। ਇਸ ਦੌਰਾਨ ਵਜ਼ੀਰਾਬਾਦ ਨੇੜੇ ਉਸ ਦਾ ਆਟੋ ਪਾਣੀ ਨਾਲ ਭਰੇ ਇੱਕ ਟੋਏ ਵਿੱਚ ਫਸ ਗਿਆ। ਜਦੋਂ ਉਹ ਆਟੋ ਨੂੰ ਧੱਕਾ ਦੇਣ ਲਈ ਬਾਹਰ ਨਿਕਲਿਆ ਤਾਂ ਉਹ ਟੋਏ ਵਿੱਚ ਡਿੱਗ ਕੇ ਮਰ ਗਿਆ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਧਾਰਾ 304ਏ ਤਹਿਤ ਕੇਸ ਦਰਜ ਕਰ ਲਿਆ ਹੈ।

ਮਨੋਜ ਤਿਵਾਡ਼ੀ ਤੇ ਵਰਿੰਦਰ ਸਚਦੇਵਾ ਵੱਲੋਂ ਪੀਡ਼ਤ ਪਰਿਵਾਰ ਨਾਲ ਮੁਲਾਕਾਤ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅੱਜ ਨੰਦ ਨਗਰੀ ਦੇ ਰਹਿਣ ਵਾਲੇ ਆਟੋ ਚਾਲਕ ਅਜੀਤ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਅਜੀਤ ਸ਼ਰਮਾ ਦੀ ਕੱਲ੍ਹ ਹਰਸ਼ ਵਿਹਾਰ ਵਿੱਚ ਪਾਣੀ ਨਾਲ ਭਰੇ ਟੋਏ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਦੌਰਾਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸਹਾਇਤਾ ਰਾਸ਼ੀ ਦਾ ਚੈੱਕ ਵੀ ਭੇਟ ਕੀਤਾ। ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਅਤੇ ਬਰਸਾਤ ਦੇ ਮੌਸਮ ਵਿੱਚ ਪਾਣੀ ਭਰਨ ਤੋਂ ਰੋਕਣ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਪਰ ਬੀਤੇ ਦਿਨ ਹਰਸ਼ ਵਿਹਾਰ ਵਿੱਚ ਇੱਕ ਖੁੱਲ੍ਹੇ ਟੋਏ ਵਿੱਚ ਡੁੱਬਣ ਕਾਰਨ ਇੱਕ ਆਟੋ ਚਾਲਕ ਦੀ ਮੌਤ ਹੋ ਗਈ। ਇਸ ਦੁਰਘਟਨਾ ਨਾਲ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਦਾ ਪਰਦਾਫਾਸ਼ ਹੋ ਗਿਆ ਹੈ।

Advertisement
×