‘ਰੈੱਡ ਲਾਈਟ ਆਨ, ਗੱਡੀ ਆਫ਼’ ਸਬੰਧੀ ਜਾਗਰੂਕ ਕੀਤਾ

‘ਰੈੱਡ ਲਾਈਟ ਆਨ, ਗੱਡੀ ਆਫ਼’ ਸਬੰਧੀ ਜਾਗਰੂਕ ਕੀਤਾ

ਲਾਲ ਬੱਤੀ ਉਪਰ ਫੁੱਲ ਭੇਟ ਕਰਦਿਆਂ ਲੋਕਾਂ ਨੂੰ ਗੱਡੀਆਂ ਬੰਦ ਰੱਖਣ ਦਾ ਸੱਦਾ ਦਿੰਦੇ ਹੋਏ ਗੋਪਾਲ ਰਾਏ। -ਫੋਟੋ: ਦਿਓਲ

ਪੱਤਰ ਪ੍ਰੇਰਕ  
ਨਵੀਂ ਦਿੱਲੀ, 22 ਅਕਤੂਬਰ

ਵਾਤਾਵਰਨ ਮੰਤਰੀ ਗੋਪਾਲ ਰਾਏ ਤੇ ਦਿੱਲੀ ਦੇ ਸਾਰੇ ਵਿਧਾਇਕਾਂ ਨੇ ਅੱਜ ਤਿਲਕ ਮਾਰਗ ’ਤੇ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ’ਚ ਹਿੱਸਾ ਲਿਆ ਤੇ ਲੋਕਾਂ ਨੂੰ ਲਾਲ ਬੱਤੀ ਹੋਣ ’ਤੇ ਆਪਣੇ ਵਾਹਨ ਰੋਕਣ ਦੀ ਅਪੀਲ ਕੀਤੀ। ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ 26 ਅਕਤੂਬਰ ਤੋਂ ਦਿੱਲੀ ਦੇ ਸਾਰੇ 70 ਵਿਧਾਨ ਸਭਾ ਹਲਕਿਆਂ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਪੂਰੀ ਦਿੱਲੀ ਦੇ ਮੁੱਖ ਚੌਰਾਹਿਆਂ ’ਤੇ ਲਾਲ ਬੱਤੀਆਂ ਪਈਆਂ ਹਨ ਤਾਂ ਲੋਕਾਂ ਨੂੰ ਆਪਣੀ ਕਾਰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ। 

  ਉਨ੍ਹਾਂ ਇਸ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ’ਤੇ ਖੁਸ਼ੀ ਜ਼ਾਹਰ ਕੀਤੀ ਤੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਅਕਤੂਬਰ ਤੋਂ ਦਿੱਲੀ ਵਿੱਚ ਸ਼ੁਰੂ ਹੋ ਰਹੀ ਵਿਸ਼ਾਲ ਮੁਹਿੰਮ ਵਿੱਚ ਹਿੱਸਾ ਲੈਣ।  ਸ੍ਰੀ ਰਾਏ ਨੇ ਅੱਜ ਤਿਲਕ ਮਾਰਗ ’ਤੇ ਸਥਿਤ ਭਗਵਾਨ ਦਾਸ ਕਰਾਸਿੰਗ ’ਤੇ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਵਿੱਚ ਹਿੱਸਾ ਲਿਆ। ਇਸ ਦੌਰਾਨਦਿੱਲੀ ਦੇ ਸਾਰੇ ਵਿਧਾਇਕ ਵੀ ਮੌਜੂਦ ਸਨ ਤੇ ਡਰਾਈਵਰਾਂ ਨੂੰ ਲਾਲ ਬੱਤੀ ਹੋਣ ਤੇ ਆਪਣੀ ਕਾਰ ਰੋਕਣ ਦੀ ਅਪੀਲ ਕੀਤੀ। 15 ਨਵੰਬਰ ਤੱਕ ਦਿੱਲੀ ਦੇ ਵੱਖ-ਵੱਖ ਚੌਰਾਹਿਆਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

   ਦਿੱਲੀ ਵਿੱਚ ਮੁਹਿੰਮ ਦੇ ਤਹਿਤ ਲਾਲ ਬੱਤੀ ’ਤੇ ਵਾਹਨ ਦਾ ਇੰਜਣ ਬੰਦ ਕਰਨ ਨਾਲ ਪ੍ਰਦੂਸ਼ਣ 15 ਤੋਂ 20 ਪ੍ਰਤੀਸ਼ਤ ਤੱਕ ਘਟਾਇਆ ਜਾ ਸਕਦਾ ਹੈ।  ਸਾਰੇ 70 ਵਿਧਾਨ ਸਭਾ ਹਲਕਿਆਂ ’ਚ ਲੋਕ ਲਾਲ ਬੱਤੀ ’ਤੇ ਖੜ੍ਹੇ ਹੋਣਗੇ ਤੇ ਡਰਾਈਵਰਾਂ ਨੂੰ ਜਾਗਰੂਕ ਕਰਨਗੇ। 26 ਅਕਤੂਬਰ ਤੋਂ ਇਸਨੂੰ ਦਿੱਲੀ ਦੇ ਅੰਦਰ ਇਕ ਮੈਗਾ ਮੁਹਿੰਮ ਦੇ ਰੂਪ ਵਿੱਚ ਪੇ ਪੇਸ਼ ਕੀਤਾ ਜਾਵੇਗਾ ਤਾਂ ਜੋ ਦਿੱਲੀ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All