ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਕੈਨੇਡਾ ਜਾਣ ਵਾਲੇ ਬੱਚਿਆਂ ਲਈ ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬੱਚਿਆਂ ਨੂੰ ਵੀਜ਼ਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਗੁਰਦੁਆਰਾ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਮੌਜੁੂਦਾ ਸਮੇਂ ਵਿਚ ਬੱਚਿਆਂ ਅੰਦਰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ ਪਰ ਇਸ ਦੀ ਆੜ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਇਸੇ ਨੂੰ ਧਿਆਨ ’ਚ ਰੱਖਦਿਆਂ ਵਿਸ਼ੇਸ਼ ਉਪਰਾਲੇ ਤਹਿਤ ਗੁਰਦੁਆਰਾ ਸਾਹਿਬ ਵਿਖੇ 27 ਅਕਤੂਬਰ ਨੂੰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਇਮੀਗ੍ਰੇਸ਼ਨ ਮਾਹਿਰ ਰਵਿੰਦਰ ਪਾਲ ਸਿੰਘ ਧੀਰ ਪੁੱਜ ਕੇ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣਗੇ।