ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸੰਗਤ ਦੀ ਭਾਰੀ ਮੰਗ ਨੂੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਨੇ ਦੂਜਾ ਬਾਲਾ ਪ੍ਰੀਤਮ ਦਵਾਖਾਨਾ ਗੁਰਦੁਆਰਾ ਨਾਨਕ ਪਿਆਊ ਵਿੱਚ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਦਾ ਰਸਮੀ ਉਦਘਾਟਨ 4 ਨਵੰਬਰ ਨੂੰ ਕੀਤਾ ਜਾਵੇਗਾ। ਸ੍ਰੀ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਖੋਲ੍ਹੇ ਗਏ ਪਹਿਲੇ ਬਾਲਾ ਪ੍ਰੀਤਮ ਦਵਾਖਾਨੇ ਨਾਲ ਸੰਗਤ ਨੂੰ ਵੱਡੀ ਰਾਹਤ ਮਿਲੀ ਹੈ ਜਿਸ ਦਾ ਪ੍ਰਗਟਾਵਾ ਖੁਦ ਸੰਗਤ ਨੇ ਆਪਣੇ ਪ੍ਰਤੀਕਰਮ ਵਿਚ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦਾ ਯਤਨ ਹੈ ਕਿ ਅਜਿਹੇ ਬਾਲਾ ਪ੍ਰੀਤਮ ਦਵਾਖਾਨੇ ਸਾਰੀ ਦਿੱਲੀ ਵਿਚ ਖੋਲ੍ਹੇ ਜਾਣ ਕਿਉਂਕਿ ਇਹ ਦਵਾਖਾਨਾ ਮੁਨਾਫਾ ਨਾ ਘਾਟਾ ਆਧਾਰ ’ਤੇ ਸੰਗਤ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ।