ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਾਰਚ
ਸ਼ੋ੍ਮਣੀ ਅਕਾਲੀ ਦਲ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ ਪਾਰਟੀ ਛੱਡ ਕੇ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸ੍ਰੀ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਕਿਹਾ ਕਿ ਕਮੇਟੀ ਵੱਲੋਂ ਪਿਛਲੇ ਦੋ ਸਾਲਾਂ ਵਿਚ ਕੰਮਾਂ ਦੀ ਬਦੌਲਤ ਸਿਰਫ ਦਿੱਲੀ ਜਾਂ ਦੇਸ਼ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਸਿੱਖ ਭਾਈਚਾਰੇ ਨੇ ਮਹਿਸੂਸ ਕੀਤਾ ਹੈ ਕਿ ਕੌਮ ਦੀ ਸੇਵਾ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ ਤੇ ਕਮੇਟੀ ਹਰ ਸੰਕਟ ਵੇਲੇ ਸਿੱਖਾਂ ਨਾਲ ਡੱਟ ਕੇ ਖੜ੍ਹੀ ਹੁੰਦੀ ਹੈ।