ਨਵੀਂ ਦਿੱਲੀ, 7 ਸਤੰਬਰ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ 1 ਜਨਵਰੀ 2023 ਤੱਕ ਪਟਾਕਿਆਂ ਦੇ ਉਤਪਾਦਨ, ਵਿਕਰੀ, ਸਟੋਰੇਜ਼ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਵੀ ਲਾਗੂ ਹੁੰਦੀ ਹੈ। ਮੰਤਰੀ ਨੇ ਕਿਹਾ ਕਿ ਪ੍ਰਦੂਸ਼ਨ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਗਿਆ ਹੈ।