ਬੰਗਲਾਦੇਸ਼ ਨੇ ਸ਼ੇਖ ਹਸੀਨਾ ਦੀ ਹਵਾਲਗੀ ਲਈ ਭਾਰਤ ਨੂੰ ਪੱਤਰ ਭੇਜਿਆ
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇੱਕ ਵਿਸ਼ੇਸ਼ ਟ੍ਰਿਬਿਊਨਲ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਲਈ ਭਾਰਤ ਨੂੰ ਪੱਤਰ ਭੇਜਿਆ ਹੈ। ਸਰਕਾਰੀ ਬੀਐਸਐਸ ਨਿਊਜ਼ ਏਜੰਸੀ ਵਲੋਂ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਮੁਹੰਮਦ ਤੌਹੀਦ ਹੁਸੈਨ...
Advertisement
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇੱਕ ਵਿਸ਼ੇਸ਼ ਟ੍ਰਿਬਿਊਨਲ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਲਈ ਭਾਰਤ ਨੂੰ ਪੱਤਰ ਭੇਜਿਆ ਹੈ। ਸਰਕਾਰੀ ਬੀਐਸਐਸ ਨਿਊਜ਼ ਏਜੰਸੀ ਵਲੋਂ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਮੁਹੰਮਦ ਤੌਹੀਦ ਹੁਸੈਨ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਪੱਤਰ ਬੀਤੇ ਦਿਨ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ 17 ਨਵੰਬਰ ਨੂੰ 78 ਸਾਲਾ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਅਪਰਾਧ ਕਰਨ ਦੇ ਦੋਸ਼ ਹੇਠ ਮੌਤ ਦੀ ਸਜ਼ਾ ਸੁਣਾਈ ਸੀ। ਹਸੀਨਾ ਇਸ ਸਮੇਂ ਭਾਰਤ ਵਿੱਚ ਹੈ। ਮੰਨਿਆ ਜਾ ਰਿਹਾ ਹੈ ਕਿ ਉਸ ਵੇਲੇ ਦੇ ਗ੍ਰਹਿ ਮੰਤਰੀ ਕਮਾਲ ਨੂੰ ਵੀ ਸਜ਼ਾ ਸੁਣਾਈ ਗਈ ਹੈ ਜੋ ਇਸ ਵੇਲੇ ਭਾਰਤ ਵਿੱਚ ਲੁਕਿਆ ਹੋਇਆ ਹੈ।
ਬੰਗਲਾਦੇਸ਼ ਵਿਚ ਪਿਛਲੇ ਸਾਲ 5 ਅਗਸਤ ਨੂੰ ਵਿਦਿਆਰਥੀਆਂ ਦੀ ਅਗਵਾਈ ਵਾਲੇ ਹਿੰਸਕ ਪ੍ਰਦਰਸ਼ਨ ਹੋਏ ਸਨ ਜਿਨ੍ਹਾਂ ਵਿੱਚ ਹਸੀਨਾ ਦੀ ਅਵਾਮੀ ਲੀਗ ਸਰਕਾਰ ਨੂੰ ਡੇਗ ਦਿੱਤਾ ਗਿਆ ਸੀ। ਪੀਟੀਆਈ
Advertisement
Advertisement
Advertisement
×

