DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM ਮਾਨ ਤੋਂ ਪਹਿਲਾਂ ਰਾਘਵ ਚੱਢਾ ਤਿੰਨ ਸੰਸਦ ਮੈਂਬਰਾਂ ਸਮੇਤ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ, ਹਾਲ ਹੀ 'ਚ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸੰਸਦ ਮੈਂਬਰਾਂ ਦੇ ਗਰੁੱਪ ਦੇ ਆਗੂ ਰਾਘਵ ਚੱਢਾ ਨੂੰ...

  • fb
  • twitter
  • whatsapp
  • whatsapp
featured-img featured-img
New Delhi, Apr 24 (ANI): Rajya Sabha MPs Raghav Chadha, Sandeep Pathak and Ashok Mittal meet BJP National President Nitin Nabin at the party headquarters, in New Delhi on Friday. (ANI Photo)
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ, ਹਾਲ ਹੀ 'ਚ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸੰਸਦ ਮੈਂਬਰਾਂ ਦੇ ਗਰੁੱਪ ਦੇ ਆਗੂ ਰਾਘਵ ਚੱਢਾ ਨੂੰ ਵੀ ਰਾਸ਼ਟਰਪਤੀ ਵੱਲੋਂ ਮਿਲਣ ਦਾ ਸਮਾਂ ਦਿੱਤਾ ਗਿਆ ਹੈ।

ਚੱਢਾ ਦੇ ਇੱਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਉਹ ਰਾਸ਼ਟਰਪਤੀ ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਮਸ਼ੀਨਰੀ ਦੀ ਕਥਿਤ ਸਿਆਸੀ ਬਦਲਾਖੋਰੀ ਲਈ ਵਰਤੋਂ ਕਰਨ ਅਤੇ ਉਨ੍ਹਾਂ ਸੰਸਦ ਮੈਂਬਰਾਂ ਵਿਰੁੱਧ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਕਥਿਤ ਕਾਰਵਾਈ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਨ, ਜਿਹੜੇ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।

Advertisement

ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦਫ਼ਤਰ ਨੇ ਚੱਢਾ ਅਤੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ 5 ਮਈ ਨੂੰ ਸਵੇਰੇ 10:40 ਵਜੇ ਮਿਲਣ ਦਾ ਸਮਾਂ ਦਿੱਤਾ ਹੈ।

Advertisement

ਉੱਥੇ ਹੀ ਮੁੱਖ ਮੰਤਰੀ ਮਾਨ ਦੀ ਉਸੇ ਦਿਨ ਰਾਸ਼ਟਰਪਤੀ ਨਾਲ ਮੁਲਾਕਾਤ ਦੁਪਹਿਰ 12 ਵਜੇ ਤੈਅ ਹੈ।

ਜ਼ਿਕਰਯੋਗ ਹੈ ਕਿ ਮਾਨ ਨੇ ਰਾਸ਼ਟਰਪਤੀ ਤੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਚੁਣੇ ਗਏ 'ਆਪ' ਦੇ ਸਾਰੇ ਛੇ ਬਾਗੀ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ। ਪਾਰਟੀ ਆਪਣੇ 80 ਵਿਧਾਇਕਾਂ ਨੂੰ ਦਿੱਲੀ ਭੇਜਣ ਦੀ ਤਿਆਰੀ ਕਰ ਰਹੀ ਹੈ, ਜੋ ਰਾਸ਼ਟਰਪਤੀ ਭਵਨ ਦੇ ਬਾਹਰ ਉਸ ਸਮੇਂ ਇੰਤਜ਼ਾਰ ਕਰਨਗੇ, ਜਦੋਂ ਮਾਨ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

Advertisement
×