ਨਵੰਬਰ ’ਚ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਘੱਟ ਵੱਧ ਤਾਪਮਾਨ ਦੀ ਉਮੀਦ: IMD
ਭਾਰਤ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਯਾਨਿਕੀ ਉੱਤਰ-ਪੱਛਮ, ਮੱਧ ਅਤੇ ਪੱਛਮੀ ਭਾਰਤ ਵਿੱਚ ਨਵੰਬਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਉੱਤਰ-ਪੱਛਮ ਦੇ ਕੁਝ ਖੇਤਰਾਂ ਨੂੰ ਛੱਡ...
ਭਾਰਤ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਯਾਨਿਕੀ ਉੱਤਰ-ਪੱਛਮ, ਮੱਧ ਅਤੇ ਪੱਛਮੀ ਭਾਰਤ ਵਿੱਚ ਨਵੰਬਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ, ਉੱਤਰ-ਪੱਛਮ ਦੇ ਕੁਝ ਖੇਤਰਾਂ ਨੂੰ ਛੱਡ ਕੇ ਜ਼ਿਆਦਾਤਰ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਤੋਂ ਵੱਧ ਰਹਿਣ ਦੀ ਉਮੀਦ ਹੈ।
ਆਈਐਮਡੀ ( IMD) ਦੇ ਡਾਇਰੈਕਟਰ ਜਨਰਲ ਮ੍ਰਿਤੁੰਜੈ ਮਹਾਪਾਤਰਾ ਨੇ ਕਿਹਾ ਕਿ ਜਦੋਂ ਕਿ ਨਵੰਬਰ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਪੱਛਮੀ ਹਿਮਾਲੀਅਨ ਖੇਤਰ, ਹਿਮਾਲੀਅਨ ਤਲਹਟੀ, ਉੱਤਰ-ਪੂਰਬੀ ਭਾਰਤ ਦਾ ਬਹੁਤ ਸਾਰਾ ਹਿੱਸਾ ਅਤੇ ਦੱਖਣੀ ਪ੍ਰਾਇਦੀਪ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ, “ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਘੱਟੋ-ਘੱਟ ਤਾਪਮਾਨ ਹੋਣ ਦੀ ਸੰਭਾਵਨਾ ਹੈ, ਉੱਤਰ-ਪੱਛਮੀ ਭਾਰਤ ਦੇ ਕੁਝ ਖੇਤਰਾਂ ਨੂੰ ਛੱਡ ਕੇ, ਜਿੱਥੇ ਆਮ ਤੋਂ ਘੱਟ ਘੱਟੋ-ਘੱਟ ਤਾਪਮਾਨ ਦੀ ਉਮੀਦ ਹੈ।”
ਇਸ ਤੋਂ ਪਹਿਲਾਂ, ਆਈਐਮਡੀ ਨੇ ਕਿਹਾ ਸੀ ਕਿ ਜ਼ਿਆਦਾਤਰ ਖੇਤਰਾਂ ਵਿੱਚ ਅਕਤੂਬਰ-ਦਸੰਬਰ ਦੀ ਮਿਆਦ ਦੌਰਾਨ ਆਮ ਤੋਂ ਵੱਧ ਮੀਂਹ ਪੈਣ ਦੀ ਉਮੀਦ ਹੈ, ਜਦੋਂ ਕਿ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਆਮ ਤੋਂ ਘੱਟ ਬਾਰਿਸ਼ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਅਕਤੂਬਰ ਵਿੱਚ 112.1 ਮਿਲੀਮੀਟਰ ਬਾਰਿਸ਼ ਹੋਈ ਜੋ ਕਿ ਆਮ ਨਾਲੋਂ 49 ਫੀਸਦ ਵੱਧ ਹੈ ਅਤੇ 2001 ਤੋਂ ਬਾਅਦ ਦੂਜੀ ਸਭ ਤੋਂ ਵੱਧ ਹੈ।

