ਪੰਜਾਬੀਆਂ ਨਾਲ ਧੋਖਾ ਕਰਨਾ ਕੇਜਰੀਵਾਲ ਦੀ ਫ਼ਿਤਰਤ : ਸਿਰਸਾ

ਦਿੱਲੀ ਦੇ ਮੁੱਖ ਮੰਤਰੀ ’ਤੇ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰਨ ਦਾ ਦੋਸ਼

ਪੰਜਾਬੀਆਂ ਨਾਲ ਧੋਖਾ ਕਰਨਾ ਕੇਜਰੀਵਾਲ ਦੀ ਫ਼ਿਤਰਤ : ਸਿਰਸਾ

ਪੱਤਰ ਪ੍ਰੇਰਕ

ਨਵੀਂ ਦਿੱਲੀ, 2 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬੀਆਂ ਨਾਲ ਧੋਖਾ ਤੇ ਛਲਕਪਟ ਕਰਨਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਦਤ ਦਾ ਹਿੱਸਾ ਹੈ ਜਿਸ ਤੋਂ ਉਹ ਬਾਜ਼ ਨਹੀਂ ਆ ਸਕਦੇ। ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਜਦੋਂ ਕੇਜਰੀਵਾਲ ਦਾ ਕਾਰਨਾਮਾ ਬੇਨਕਾਬ ਹੋ ਗਿਆ ਕਿ ਉਸ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਦਿਆਂ ਕਿਸਾਨ ਵਿਰੋਧੀ ਐਕਟ ਲਾਗੂ ਕੀਤੇ ਹਨ ਤੇ ਇਸ ਦੇ ਸਬੂਤ ਸਾਹਮਣੇ ਆ ਗਏ ਤਾਂ ਕੇਜਰੀਵਾਲ ਨੂੰ ਮੰਨਣਾ ਪਿਆ ਕਿ ਉਸ ਨੇ ਕਾਨੂੰਨ ਲਾਗੂ ਕੀਤੇ ਹਨ ਪਰ ਨਾਲ ਹੀ ਉਸ ਨੇ ਵੱਖਰਾ ਬਹਾਨਾ ਬਣਾ ਦਿੱਤਾ।

ਸ੍ਰੀ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਖ ਰਹੇ ਹਨ ਕਿ ਜਦੋਂ ਰਾਸ਼ਟਰਪਤੀ ਦੇ ਹਸਤਾਖ਼ਰ ਹੋ ਗਏ ਤਾਂ ਫਿਰ ਕਾਨੂੰਨ ਹਰ ਸੂਬੇ ਨੂੰ ਲਾਗੂ ਹੀ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਅਜਿਹੀ ਹੀ ਵਿਵਸਥਾ ਹੈ ਤਾਂ ਫਿਰ 5 ਜੁਲਾਈ ਦੇ ਕਾਨੂੰਨ ਕਿਸਾਨ ਸੰਘਰਸ਼ ਸ਼ੁਰੂ ਹੋਣ ਮਗਰੋਂ 23 ਨਵੰਬਰ ਨੂੰ ਕਿਉਂ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ ਦੂਜੀ ਗੱਲ ਇਹ ਹੈ ਕਿ ਰਾਜਸਥਾਨ ਜੋ ਕਿ ਦਿੱਲੀ ਦਾ ਗੁਆਂਢੀ ਰਾਜ ਹੈ, ਨੇ ਆਪਣੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕੇਂਦਰ ਦੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਤੇ ਲਾਗੂ ਕਰਨ ਤੋਂ ਮਨ੍ਹਾਂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਜੇ ਰਾਜਸਥਾਨ ਅਜਿਹਾ ਕਰ ਸਕਦਾ ਹੈ ਤਾਂ ਫਿਰ ਦਿੱਲੀ ਨੂੰ ਕਾਨੂੰਨ ਲਾਗੂ ਕਰਨ ਦੀ ਕਾਹਲ ਪਈ ਸੀ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਝੂਠ ਬੋਲਣ ਤੇ ਗੁੰਮਰਾਹ ਕਰਨ ਦੇ ਮਾਹਿਰ ਹਨ ਜਿਨ੍ਹਾਂ ਨੇ ਕਿਸਾਨਾਂ ਨਾਲ ਬੇਈਮਾਨੀ ਤੇ ਧੋਖਾ ਕੀਤਾ ਹੈ ਜੋ ਕਦੇ ਮੁਆਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵੱਡੀ ਹੈਰਾਨੀ ਤਾਂ ਇਹ ਹੈ ਕਿ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਾਵਜੂਦ ਕੇਜਰੀਵਾਲ ਹੁਣ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੇ ਹਨ ਪਰ ਉਨ੍ਹਾਂ ਦਾ ਡਰਾਮਾ ਸਾਰੇ ਪੰਜਾਬੀ ਖਾਸ ਤੌਰ ’ਤੇ ਕਿਸਾਨ ਜਾਣਦੇ ਹਨ ਜੋ ਕਿਸੇ ਵੀ ਕੀਮਤ ’ਤੇ ਉਸ ਦੀਆਂ ਕੋਝੀਆਂ ਚਾਲਾਂ ਸਫਲ ਨਹੀਂ ਹੋਣ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All