Bhagwant Mann Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ
ਐਕਸ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ
Bhagwant Mann Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸਿਹਤਮੰਦ ਜੀਵਨ ਲਈ ਅਰਦਾਸ ਕੀਤੀ। ਮੋਦੀ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਵਧਾਈਆਂ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਜਪਾ ਪੰਜਾਬ ਵਿਚ ਸੱਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Birthday greetings to Punjab Chief Minister Shri Bhagwant Mann Ji. Praying for his long and healthy life.
@BhagwantMann
— Narendra Modi (@narendramodi) October 17, 2026
ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਪ੍ਰਧਾਨ ਮੰਤਰੀ ਵੱਲੋਂ ਦਿੱਤੀਆਂ ਗਈਆਂ ਵਧਾਈਆਂ ਅਜਿਹੇ ਸਮੇਂ ਆਈਆਂ ਹਨ, ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਵੱਖ-ਵੱਖ ਸਿਆਸੀ ਮੁੱਦਿਆਂ ’ਤੇ ਬਹਿਸ ਚੱਲ ਰਹੀ ਹੈ।

