ਬਾਦਲ ਦੀ ਹਾਜ਼ਰੀ ’ਚ ਭਜਨ ਸਿੰਘ ਅਕਾਲੀ ਦਲ ’ਚ ਸ਼ਾਮਲ

ਬਾਦਲ ਦੀ ਹਾਜ਼ਰੀ ’ਚ ਭਜਨ ਸਿੰਘ ਅਕਾਲੀ ਦਲ ’ਚ ਸ਼ਾਮਲ

ਭਜਨ ਸਿੰਘ ਵਾਲੀਆ ਦਾ ਅਕਾਲੀ ਦਲ ’ਚ ਸਵਾਗਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਫਰਵਰੀ

ਸਰਨਾ ਦਲ ਛੱਡ ਕੇ ਸੀਨੀਅਰ ਆਗੂ ਭਜਨ ਸਿੰਘ ਵਾਲੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਲੜ ਫੜ ਲਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਹਾਜ਼ਰ ਸਨ। ਸ੍ਰੀ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਭਜਨ ਸਿੰਘ ਵਾਲੀਆ ਦਾ ਨਿੱਘਾ ਸਵਾਗਤ ਕੀਤਾ ਤੇ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਇਸ ਟੀਮ ਦੇ ਕੰਮ ਸਦਕਾ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਨਹੀਂ ਬਲਕਿ ਸਮੁੱਚੇ ਸਿੱਖ ਕੌਮ ਦਾ ਪੂਰੀ ਦੁਨੀਆਂ ਵਿਚ ਸਿਰ ਫਖ਼ਰ ਨਾਲ ਉੱਚਾ ਹੋ ਗਿਆ ਹੈ। ਉਨ੍ਹਾਂ ਨੇ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਸਾਬਤ ਕੀਤਾ ਹੈ ਕਿ ਸਿਰਫ ਗੁਰੂ ਕੇ ਲੰਗਰ ਦੀ ਸੇਵਾ ਹੀ ਨਹੀਂ ਬਲਕਿ ਬਾਲਾ ਸਾਹਿਬ ਵਰਗੇ ਹਸਪਤਾਲ ਤੇ ਬਾਲਾ ਪ੍ਰੀਤਮ ਦਵਾਖਾਨਿਆਂ ਵਰਗੇ ਉਦਮਾਂ ਨਾਲ ਵੀ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਜਾ ਸਕਦੀ ਹੈ ਤੇ ਇਸ ਸੇਵਾ ਦੀ ਵਡਿਆਈ  ਸਿੱਖ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ। ਇਸ ਮੌਕੇ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਿਛਲੇ ਦੋ ਸਾਲਾਂ ਵਿਚ ਕੀਤੇ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਸੰਗਤ ਦੇ ਆਸ਼ੀਰਵਾਦ ਨਾਲ ਤੇ ਗੁਰੂ ਸਾਹਿਬ ਦੀ ਰਹਿਮਤ ਨਾਲ ਮੌਜੂਦਾ ਟੀਮ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨ ਵਾਸਤੇ ਪੂਰਾ ਯਤਨ ਕੀਤਾ ਹੈ। ਦੋਹਾਂ ਆਗੂਆਂ ਨੇ ਸ੍ਰੀ ਵਾਲੀਆ ਦੇ ਆਪਣੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਵੱਡੇ ਤਜ਼ਰਬੇ ਦੀ ਬਦੌਲਤ ਸ਼੍ਰੋਮਣੀ ਅਕਾਲੀ ਦਲ ਹੋਰ ਵੱਧ ਚੜ੍ਹ ਕੇ ਸੰਗਤ ਦੀ ਸੇਵਾ ਕਰ ਸਕੇਗਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਐੱਮ.ਪੀ.ਐੱਸ ਚੱਢਾ, ਸੀਨੀਅਰ ਆਗੂ ਰਵਿੰਦਰ ਸਿੰਘ ਖੁਰਾਣਾ, ਸਰਬਜੀਤ ਸਿੰਘ ਵਿਰਕ, ਜਸਪ੍ਰੀਤ ਸਿੰਘ ਵਿੱਕੀ ਮਾਨ ਵੀ ਮੌਜੂਦ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All