ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੀਬੀ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

ਨਵੀਂ ਦਿੱਲੀ, 21 ਸਤੰਬਰ ਆਮ ਆਦਮੀ ਪਾਰਟੀ (ਆਪ) ਦੀ ਆਗੂ ਬੀਬੀ ਆਤਿਸ਼ੀ ਮੰਤਰੀਆਂ ਸਮੇਤ ਅੱਜ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣਗੇ। ਪਾਰਟੀ ਵੱਲੋਂ ਐਲਾਨੇ ਗਏ ਨਵੇਂ ਮੰਤਰੀ ਮੰਡਲ ਵਿੱਚ ਸੁਲਤਾਨਪੁਰ ਮਾਜਰਾ ਦੇ ਵਿਧਾਇਕ...
Advertisement

ਨਵੀਂ ਦਿੱਲੀ, 21 ਸਤੰਬਰ

ਆਮ ਆਦਮੀ ਪਾਰਟੀ (ਆਪ) ਦੀ ਆਗੂ ਬੀਬੀ ਆਤਿਸ਼ੀ ਮੰਤਰੀਆਂ ਸਮੇਤ ਅੱਜ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣਗੇ। ਪਾਰਟੀ ਵੱਲੋਂ ਐਲਾਨੇ ਗਏ ਨਵੇਂ ਮੰਤਰੀ ਮੰਡਲ ਵਿੱਚ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਿਲਾਵਤ ਤੋਂ ਇਲਾਵਾ ਮੰਤਰੀ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਸ਼ਾਮਲ ਹਨ।

Advertisement

ਦੱਸਣਯੋਗ ਹੈ ਕਿ ਆਤਿਸ਼ੀ ਦੇਸ਼ ਦੀ 17ਵੀਂ ਮਹਿਲਾ ਮੁੱਖ ਮੰਤਰੀ ਹੋਵੇਗੀ। ਸ਼ੁੱਕਰਵਾਰ ਸ਼ਾਮ ਨੂੰ ਉਪ ਰਾਜਪਾਲ ਦੇ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਤਿਸ਼ੀ ਨੂੰ ਸਹੁੰ ਚੁੱਕਣ ਦੀ ਮਿਤੀ ਤੋਂ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਹੈ ਅਤੇ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਪੰਜ ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ‘ਆਪ’ ਵਿਧਾਇਕਾਂ ਨੇ ਇਸ ਹਫ਼ਤੇ ਦੇ ਸ਼ੁਰੂ ’ਚ ਬੈਠਕ ਦੌਰਾਨ ਸਰਬਸੰਮਤੀ ਨਾਲ ਆਤਿਸ਼ੀ ਨੂੰ ਸੱਤਾਧਾਰੀ ਵਿਧਾਇਕ ਦਲ ਦਾ ਨੇਤਾ ਚੁਣਿਆ ਸੀ। -ਪੀਟੀਆਈ

Advertisement
Tags :
aatishiAtishiAtishi to be sworn in as Delhi chief ministerDelhi CMDelhi New CMdelhi newsDelhi Nws