DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sushant Singh Rajput ਦੀ ਸਾਬਕਾ ਮੈਨੇਜਰ Disha Salian ਕੇਸ ’ਚ ਵੱਡਾ ਮੋੜ: ਬੰਬੇ ਹਾਈ ਕੋਰਟ ਵੱਲੋਂ CBI ਜਾਂਚ ਦੇ ਹੁਕਮ

ਪਿਤਾ ਵੱਲੋਂ ਸਮੂਹਿਕ ਜਬਰ-ਜਨਾਹ ਅਤੇ ਕਤਲ ਦੇ ਇਲਜ਼ਾਮਾਂ ਤੋਂ ਬਾਅਦ ਆਇਆ ਫੈਸਲਾ; ਮੁੰਬਈ ਪੁਲੀਸ ਨੂੰ ਤੁਰੰਤ ਕੇਸ ਦੀ ਫਾਈਲ ਸੌਂਪਣ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
Disha Salian ਫਾਈਲ ਫੋਟੋ।
Advertisement

ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਮ੍ਰਿਤਕ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਦਿਸ਼ਾ ਦੇ ਪਿਤਾ ਵੱਲੋਂ ਸਾਲ 2020 ਵਿੱਚ ਹੋਈ ਉਸ ਦੀ ਮੌਤ ਦੇ ਸ਼ੱਕੀ ਹਾਲਾਤਾਂ ਬਾਰੇ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਤੋਂ ਬਾਅਦ ਆਇਆ ਹੈ।

ਜਸਟਿਸ ਸਾਰੰਗ ਕੋਤਵਾਲ ਅਤੇ ਜਸਟਿਸ ਰਣਜੀਤਸਿੰਹਾ ਰਾਜਾ ਭੋਂਸਲੇ ਦੇ ਬੈਂਚ ਨੇ ਹੁਕਮ ਦਿੱਤਾ ਕਿ ਸੀ.ਬੀ.ਆਈ. ਇਸ ਮਾਮਲੇ ’ਚ ਐੱਫ.ਆਈ.ਆਰ. ਦਰਜ ਕਰੇ ਅਤੇ ਮ੍ਰਿਤਕਾ ਦੇ ਪਿਤਾ ਸਤੀਸ਼ ਸਾਲਿਆਨ ਦੇ ਬਿਆਨ ਰਿਕਾਰਡ ਕਰੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਜਾਂਚ ਦੌਰਾਨ ਪੁਖਤਾ ਸਬੂਤ ਨਹੀਂ ਮਿਲ ਜਾਂਦੇ, ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਵਜੋਂ ਨਹੀਂ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਹਾਈ ਕੋਰਟ ਨੇ ਮੁੰਬਈ ਪੁਲੀਸ ਨੂੰ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਤੁਰੰਤ ਸੀ.ਬੀ.ਆਈ. ਦੇ ਹਵਾਲੇ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

ਜ਼ਿਕਰਯੋਗ ਹੈ ਕਿ ਦਿਸ਼ਾ ਸਾਲਿਆਨ ਦੀ 8 ਜੂਨ 2020 ਨੂੰ ਮੁੰਬਈ ਦੇ ਮਲਾਡ ਇਲਾਕੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲੀਸ ਨੇ ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਸੀ। ਪਰ ਦਿਸ਼ਾ ਦੇ ਪਿਤਾ ਨੇ ਅਦਾਲਤ ’ਚ ਦਾਅਵਾ ਕੀਤਾ ਕਿ ਉਨ੍ਹਾਂ ਦੀ ਧੀ ਨਾਲ ਸਮੂਹਿਕ ਜਬਰ-ਜਨਾਹ ਕਰਕੇ ਕਤਲ ਕੀਤਾ ਗਿਆ ਸੀ ਅਤੇ ਪ੍ਰਭਾਵਸ਼ਾਲੀ ਲੋਕਾਂ ਨੂੰ ਬਚਾਉਣ ਲਈ ਸਿਆਸੀ ਸ਼ਹਿ ’ਤੇ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਇਸ ਮਾਮਲੇ ’ਚ ਸ਼ਿਵ ਸੈਨਾ (ਯੂ.ਬੀ.ਟੀ.) ਦੇ ਵਿਧਾਇਕ ਆਦਿਤਿਆ ਠਾਕਰੇ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਵੀ ਕੀਤੀ ਸੀ।

Advertisement

ਦਿਸ਼ਾ ਸਾਲਿਆਨ ਨੇ ਬੌਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੈਨੇਜਰ ਵਜੋਂ ਵੀ ਕੁਝ ਸਮਾਂ ਕੰਮ ਕੀਤਾ ਸੀ। ਦਿਸ਼ਾ ਦੀ ਮੌਤ ਦੇ ਕੁਝ ਹੀ ਦਿਨਾਂ ਬਾਅਦ 14 ਜੂਨ 2020 ਨੂੰ ਸੁਸ਼ਾਂਤ ਸਿੰਘ ਰਾਜਪੂਤ ਵੀ ਆਪਣੇ ਘਰ ’ਚ ਮ੍ਰਿਤਕ ਪਾਏ ਗਏ ਸਨ, ਜਿਸ ਦੀ ਜਾਂਚ ਵੀ ਸੀ.ਬੀ.ਆਈ. ਵੱਲੋਂ ਕੀਤੀ ਗਈ ਸੀ। ਅਦਾਲਤ ਨੇ ਕਿਹਾ ਹੈ ਕਿ ਜੇਕਰ ਜਾਂਚ ਦੌਰਾਨ ਕੋਈ ਜੁਰਮ ਸਾਬਤ ਨਹੀਂ ਹੁੰਦਾ ਤਾਂ ਸੀ.ਬੀ.ਆਈ. ਸਬੰਧਤ ਅਦਾਲਤ ’ਚ ਆਪਣੀ ਕਲੋਜ਼ਰ ਰਿਪੋਰਟ ਦਾਖਲ ਕਰ ਸਕਦੀ ਹੈ।

Advertisement
×