DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੜਾਕੇ ਦੀ ਠੰਢ: ਨੋਇਡਾ ਵਿੱਚ ਅੱਠਵੀਂ ਜਮਾਤ ਤੱਕ ਦੇ ਸਕੂਲ 15 ਜਨਵਰੀ ਤੱਕ ਬੰਦ

ਇੱਥੇ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਢ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਇਸ ਸਬੰਧੀ ਹੁਕਮ ਸਿੱਖਿਆ ਅਧਿਕਾਰੀ ਰਾਹੁਲ ਪਵਾਰ ਵੱਲੋਂ ਜਾਰੀ ਕੀਤੇ ਗਏ। ਇਹ ਹੁਕਮ ਨਰਸਰੀ ਤੋਂ...

  • fb
  • twitter
  • whatsapp
  • whatsapp
Advertisement

ਇੱਥੇ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਢ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ।

ਇਸ ਸਬੰਧੀ ਹੁਕਮ ਸਿੱਖਿਆ ਅਧਿਕਾਰੀ ਰਾਹੁਲ ਪਵਾਰ ਵੱਲੋਂ ਜਾਰੀ ਕੀਤੇ ਗਏ।

Advertisement

ਇਹ ਹੁਕਮ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ’ਤੇ ਲਾਗੂ ਹੋਣਗੇ। ਸਿੱਖਿਆ ਅਧਿਕਾਰੀ ਨੇ ਚਿਤਾਵਨੀ ਦਿੱਤੀ ਕਿ ਜੇ ਕੋਈ ਸਕੂਲ ਇਨ੍ਹਾਂ ਹੁਕਮਾਂ ਦਾ ਉਲੰਘਣ ਕਰੇਗਾ ਤਾਂ ਉਸ ਸਕੂਲ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਉਤਰੀ ਭਾਰਤ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪੀ.ਟੀ.ਆਈ.

Advertisement

Advertisement
×