ਬਿੱਟੂ ਵੱਲੋਂ ਅਮਨ ਅਰੋੜਾ ਦੀ ਆਲੋਚਨਾ
ਪੱਤਰ ਪ੍ਰੇਰਕ ਨਵੀਂ ਦਿੱਲੀ, 8 ਜੁਲਾਈ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੇਂਦਰ ਸਰਕਾਰ ’ਤੇ ਗੈਂਗਸਟਰਾਂ ਨੂੰ ਸੁਰੱਖਿਆ ਦੇਣ ਦੇ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਗੈਰ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੁਲਾਈ
Advertisement
ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੇਂਦਰ ਸਰਕਾਰ ’ਤੇ ਗੈਂਗਸਟਰਾਂ ਨੂੰ ਸੁਰੱਖਿਆ ਦੇਣ ਦੇ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਗੈਰ ਜ਼ਿੰਮੇਵਾਰਾਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਣਗੇ ਅਤੇ ਅਰੋੜਾ ਵੱਲੋਂ ਲਾਏ ਗਏ ਬੇਬੁਨਿਆਦ ਦੋਸ਼ਾਂ ’ਤੇ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇਏਪੀ ਸਿਨਹਾ ਤੋਂ ਵੀ ਲਿਖਤੀ ਸਪੱਸ਼ਟੀਕਰਨ ਮੰਗਿਆ ਹੈ ਕਿ ਕੀ ਅਰੋੜਾ ਦਾ ਇਹ ਬਿਆਨ ਭਗਵੰਤ ਮਾਨ ਸਰਕਾਰ ਦੀ ਅਧਿਕਾਰਤ ਰਾਏ ਹੈ। ਬਿੱਟੂ ਨੇ ਕਿਹਾ ਕਿ ਅਮਨ ਅਰੋੜਾ ਵੱਲੋਂ ਇਹ ਕਹਿਣਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਗੁਜਰਾਤ ਵਿੱਚ ਕੇਂਦਰ ਦੀ ਸੁਰੱਖਿਆ ਹੇਠ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਹਿ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
Advertisement
×