ਭਾਜਪਾ ਕਾਰਕੁਨਾਂ ਵੱਲੋਂ ਜਲ ਬੋਰਡ ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਭਾਜਪਾ ਕਾਰਕੁਨਾਂ ਵੱਲੋਂ ਜਲ ਬੋਰਡ ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਗਸਤ

ਦਿੱਲੀ ਭਾਜਪਾ ਦੇ ਵਿਕਰਮ ਬਿਧੂੜੀ ਦੀ ਅਗਵਾਈ ’ਚ ਭਾਜਪਾ ਵਰਕਰਾਂ ਤੇ ਸਥਾਨਕ ਲੋਕਾਂ ਨੇ ਤੁਗਲਕਾਬਾਦ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ’ਚ ਪਾਣੀ ਦੀ ਸਮੱਸਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਓਖਲਾ ਜਲ ਬੋਰਡ ਦਫ਼ਤਰ ’ਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ੍ਰੀ ਵਿਕਰਮ ਬਿਧੂੜੀ ਨੇ ਕਿਹਾ ਕਿ ਤੁਗਲਕਾਬਾਦ ਖਿੱਤੇ ’ਚ ਪਾਣੀ ਦੀ ਕਾਲੀ ਮਾਰਕੀਟਿੰਗ ਹੋ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਾਅਦਾ ਕਰ ਕੇ ਸੱਤਾ ’ਚ ਆਈ ਸੀ ਕਿ 700 ਲਿਟਰ ਪਾਣੀ ਸਾਰੇ ਲੋਕਾਂ ਨੂੰ ਮੁਫਤ ਦਿੱਤਾ ਜਾਵੇਗਾ ਪਰ 7 ਲਿਟਰ ਪਾਣੀ ਨਹੀਂ ਮਿਲ ਰਿਹਾ। ਖੇਤਰ ਦੇ ਵੱਖ-ਵੱਖ ਇਲਾਕਿਆਂ ’ਚ ਪਾਣੀ ਦੀ ਗੰਭੀਰ ਸਮੱਸਿਆ ਹੈ ਪਰ ਸਥਾਨਕ ਵਿਧਾਇਕ ਤੇ ਜਲ ਬੋਰਡ ਦੇ ਅਧਿਕਾਰੀ ਇਸ ਵੱਲ ਧਿਆਨ ਨਹੀਂ ਦੇ ਰਹੇ। ਕਰੋਨਾ ਮਹਾਂਮਾਰੀ ਦੌਰਾਨ ਸਮਾਜਿਕ ਦੂਰੀਆਂ ਦਾ ਖਿਆਲ ਰੱਖਦਿਆਂ ਓਖਲਾ ਜਲ ਬੋਰਡ ਦੇ ਦਫ਼ਤਰ ਵਿੱਚ ਪ੍ਰੇਸ਼ਾਨ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਭਰੋਸਾ ਦਿੱਤਾ ਹੈ ਕਿ ਅਗਲੇ ਤਿੰਨ ਦਿਨਾਂ ’ਚ ਪਾਣੀ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All