ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀਆਂ 29 ਕਿਸਾਨ ਯੂਨੀਅਨਾਂ ਖੇਤੀਬਾੜੀ ਸੱਕਤਰ ਨੂੰ ਮਿਲੀਆਂ ਤੇ ਉਨ੍ਹਾਂ ਖੇਤੀਬਾੜੀ ਸੱਕਤਰ ਦੇ ਸਾਹਮਣੇ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਦਿੱਤੀਆਂ। ਭਾਜਪਾ ਤੇ ਕਾਂਗਰਸ ਦੋਵਾਂ ਪਾਰਟੀਆਂ ਨੇ ਸਿਰਫ ਸਰਮਾਏਦਾਰਾਂ ਦੀ ਪੂੰਜੀ ਜਿੱਤੀ ਹੈ। ਕਿਸਾਨ ਕਹਿ ਰਹੇ ਹਨ ਕਿ ਜੇ ਘੱਟੋ-ਘੱਟ ਸਮਰਥਨ ਮੁੱਲ ਨਹੀਂ ਹੈ ਤਾਂ ਉਹ ਬਰਬਾਦ ਹੋ ਜਾਣਗੇੇ। ਪੰਜਾਬ ਵਿਚ ਵੱਡੇ ਉਦਯੋਗਪਤੀਆਂ ਨੇ ਜ਼ਮੀਨਾਂ ਖਰੀਦੀਆਂ ਹਨ ਤੇ ਆਪਣੇ ਗੋਦਾਮ ਬਣਾਏ ਹਨ। ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਹੋਣ ਤੋਂ ਬਾਅਦ ਵੀ ਕਿਸਾਨਾਂ ਦੀ ਫਸਲ ਨਹੀਂ ਖਰੀਦੀ ਜਾ ਰਹੀ। ਅੱਜ ਹਰ ਦੇਸ਼ ਵਾਸੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ ਆਉਣ। ਇਸ ਕਾਲੇ ਕਾਨੂੰਨ ਨੂੰ ਕੇਂਦਰ ਸਰਕਾਰ ਤੋਂ ਵਾਪਸ ਲਓ। ਖੇਤੀ ਬਿੱਲ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਹੋਣੀ ਚਾਹੀਦੀ ਹੈ। ਜਿਸ ਕਿਸਾਨ ਲਈ ਇਹ ਕਾਨੂੰਨ ਲਾਗੂ ਕੀਤਾ ਗਿਆ ਹੈ ਅੱਜ ਸਿਰਫ ਉਹ ਕਿਸਾਨ ਇਸ ਦੇ ਵਿਰੁੱਧ ਸੜਕਾਂ ਤੇ ਹਨ।