ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੇ ਸਿੱਖਿਆ ਮਾਡਲ ਮਾਮਲੇ ’ਤੇ ‘ਆਪ’ ਘੇਰੀ

ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਨੇ ਪਿਛਲੀ ‘ਆਪ’ ਸਰਕਾਰ ਦੇ ਸਿੱਖਿਆ ਮਾਡਲ ਦੀ ਸੱਚਾਈ ਨੂੰ ਲੋਕਾਂ ਸਾਹਮਣੇ ਲਿਆ ਦਿੱਤਾ ਹੈ। ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ...
Advertisement

ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਨੇ ਪਿਛਲੀ ‘ਆਪ’ ਸਰਕਾਰ ਦੇ ਸਿੱਖਿਆ ਮਾਡਲ ਦੀ ਸੱਚਾਈ ਨੂੰ ਲੋਕਾਂ ਸਾਹਮਣੇ ਲਿਆ ਦਿੱਤਾ ਹੈ। ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਆਸ਼ੀਸ਼ ਸੂਦ ਨੇ ਕਿਹਾ ਕਿ ਬਹੁਤ ਜ਼ਿਆਦਾ ਪ੍ਰਚਾਰਿਤ ‘ਸਿੱਖਿਆ ਕ੍ਰਾਂਤੀ’ ਦਾ ਉਦੇਸ਼ ਅੰਕੜਿਆਂ ਨੂੰ ਚਮਕਾਉਣਾ ਸੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਚੁੱਕਿਆ ਗਿਆ ਸੀ ਜਿਨ੍ਹਾਂ ਨੇ ਸਪੱਸ਼ਟੀਕਰਨ ਮੰਗਿਆ ਸੀ ਕਿ ਕੀ 9ਵੀਂ ਜਮਾਤ ਵਿੱਚ ਫੇਲ੍ਹ ਵਿਦਿਆਰਥੀਆਂ ਨੂੰ ਸਕੂਲ ਦੇ ਨਤੀਜੇ ਬਿਹਤਰ ਬਣਾਉਣ ਲਈ ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਦੋਸ਼ਾਂ ਦਾ ਜਵਾਬ ਦਿੰਦੇ ਹੋਏ ‘ਆਪ’ ਨੇ ਕਿਹਾ ਕਿ ਇਹ ਦਾਅਵੇ ਤੱਥਾਂ ਤੋਂ ਗਲਤ ਹਨ। ਇੱਕ ਬਿਆਨ ਵਿੱਚ, ਪਾਰਟੀ ਨੇ ਕਿਹਾ ਕਿ 9ਵੀਂ ਜਮਾਤ ਵਿੱਚ ਫੇਲ੍ਹ ਹੋਣ ਵਾਲੇ ਵਿਦਿਆਰਥੀਆਂ ਵਿੱਚੋਂ ਸਿਰਫ਼ 22 ਫ਼ੀਸਦ ਨੇ ਪੰਜ ਸਾਲਾਂ ਦੀ ਮਿਆਦ ਦੌਰਾਨ ਐਨਆਈਓਐੱਸ ਆ ਦੀ ਚੋਣ ਕੀਤੀ ਅਤੇ ਉਹ ਵੀ ਸਵੈ-ਇੱਛਾ ਨਾਲ ਤਾਂ ਜੋ ਉਨ੍ਹਾਂ ਨੂੰ ਉਹੀ ਕਲਾਸ ਦੁਹਰਾਉਣੀ ਨਾ ਪਵੇ। ਪਾਰਟੀ ਨੇ ਕਿਹਾ ਕਿ ਇਹ ਦੋਸ਼ ਬਿਨਾਂ ਸੋਚੇ ਸਮਝੇ ਲਗਾਏ ਜਾ ਰਹੇ ਹਨ। ਸੂਦ ਨੇ ਕਿਹਾ ਕਿ ਜਦੋਂ ਉਸੇ ਪਾਰਟੀ ਦਾ ਕੋਈ ਸੰਸਦ ਮੈਂਬਰ ਇਹ ਸਵਾਲ ਉਠਾਉਂਦਾ ਹੈ ਕਿ ਕੀ ਬੱਚਿਆਂ ਨੂੰ ਮੁੱਖ ਧਾਰਾ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ ਤਾਂ ਇਹ ਨੀਤੀ ਦੇ ਉਦੇਸ਼ ਬਾਰੇ ਚਿੰਤਾਵਾਂ ਪੈਦਾ ਕਰਦਾ ਹੈ। ਸਿੱਖਿਆ ਮੰਤਰਾਲੇ ਦੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਦੇ ਅਨੁਸਾਰ, ਪਿਛਲੇ ਪੰਜ ਸਾਲਾਂ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 9ਵੀਂ ਜਮਾਤ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਫੇਲ੍ਹ ਹੋਏ ਹਨ।

Advertisement
Advertisement
Show comments