DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਦੇ ਹੱਕ ’ਚ ਮੁਜ਼ਾਹਰਾ

ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਅੱਜ ਭਾਜਪਾ ਵਿਧਾਇਕਾਂ ਨੇ ਔਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਵਾਲੇ ਸੰਵਿਧਾਨ ਸੋਧ ਬਿੱਲ ਦੇ ਲੋਕ ਸਭਾ ਵਿੱਚ ਡਿੱਗਣ ਖ਼ਿਲਾਫ਼ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਵਿਧਾਨ ਸਭਾ ਦੇ ਉਸ ਵਿਸ਼ੇਸ਼...

  • fb
  • twitter
  • whatsapp
  • whatsapp
featured-img featured-img
New Delhi, Apr 28 (ANI): Delhi Chief Minister Rekha Gupta along with Deputy Chief Minister Parvesh Sahib Singh Verma, BJP MLAs stage a protest march over Nari Shakti Vandan Adhiniyam Bill during One-day Delhi Assembly Special Session, in New Delhi on Tuesday. (ANI Photo/Naveen Sharma)
Advertisement

ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਅੱਜ ਭਾਜਪਾ ਵਿਧਾਇਕਾਂ ਨੇ ਔਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਵਾਲੇ ਸੰਵਿਧਾਨ ਸੋਧ ਬਿੱਲ ਦੇ ਲੋਕ ਸਭਾ ਵਿੱਚ ਡਿੱਗਣ ਖ਼ਿਲਾਫ਼ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਵਿਧਾਨ ਸਭਾ ਦੇ ਉਸ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਹੋਇਆ ਜੋ ਇਸ ਬਿੱਲ ਅਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਵੱਲੋਂ ਕੀਤੇ ਗਏ ਵਿਰੋਧ ’ਤੇ ਚਰਚਾ ਕਰਨ ਲਈ ਸੱਦਾ ਗਿਆ ਸੀ। ਜਾਣਕਾਰੀ ਅਨੁਸਾਰ ਅੱਜ ਵਿਧਾਨ ਸਭਾ ਵਿੱਚ ਇਸ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ਖ਼ਿਲਾਫ਼ ਨਿੰਦਾ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁਜ਼ਾਹਰੇ ਦੌਰਾਨ ਦਿੱਲੀ ਸਰਕਾਰ ਦੇ ਮੰਤਰੀਆਂ ਸਮੇਤ ਮੁਜ਼ਾਹਰਾਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਦੇਸ਼ ਮਹਿਲਾਵਾਂ ਦਾ ‘ਅਪਮਾਨ’ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਵਿਧਾਇਕ ਅਤੇ ਮੰਤਰੀ ਕਾਲੀਆਂ ਪੱਟੀਆਂ ਬੰਨ੍ਹ ਕੇ ਸਦਨ ਵਿੱਚ ਪਹੁੰਚੇ। ਮੁੱਖ ਮੰਤਰੀ ਗੁਪਤਾ ਨੇ ਕਿਹਾ ਕਿ ਦੇਸ਼ ਭਰ ਦੀਆਂ ਔਰਤਾਂ ਨੂੰ ਉਮੀਦ ਸੀ ਕਿ ਹਾਲ ਹੀ ਦੇ ਲੋਕ ਸਭਾ ਸੈਸ਼ਨ ਤੋਂ ਬਾਅਦ 33 ਫੀਸਦੀ ਰਾਖਵਾਂਕਰਨ ਮਿਲ ਜਾਵੇਗਾ, ਪਰ ਅਜਿਹਾ ਨਹੀਂ ਹੋ ਸਕਿਆ। ਵਿਰੋਧੀ ਧਿਰ ’ਤੇ ਬੇਹੱਦ ਨਿਰਾਸ਼ਾਜਨਕ ਭੂਮਿਕਾ ਨਿਭਾਉਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਔਰਤਾਂ ਨਾਲ ਧੋਖਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਸੋਧ ਬਿੱਲ ’ਤੇ ਚਰਚਾ ਸ਼ੁਰੂ ਕੀਤੀ। ਉਨ੍ਹਾਂ ਨੇ ਇਸ ਬਿੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਮਗਰੋਂ  ਇਸ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ਖ਼ਿਲਾਫ਼ ਨਿੰਦਾ ਪਾਸ ਕੀਤਾ ਗਿਆ। ਇਸ ਤੋਂ ਬਾਅਦ ਵਿਧਾਇਕਾਂ ਨੇ ਵੱਖ-ਵੱਖ ਮੁੱਦੇ ਚੁੱਕੇ।  ਅਸ਼ੋਕ ਗੋਇਲ ਨੇ ਨਸ਼ੀਲੇ ਪਦਾਰਥਾਂ ਦੀ ਆਸਾਨੀ ਨਾਲ ਉਪਲਬਧਤਾ ਦਾ ਮੁੱਦਾ ਉਠਾਇਆ। ਸੰਜੇ ਗੋਇਲ ਨੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਦੀ ਮੰਗ ਕੀਤੀ। ਕੁਲਦੀਪ ਸੋਲੰਕੀ ਨੇ ਭੋਜਨ ਵਿੱਚ ਮਿਲਾਵਟ ਦਾ ਮੁੱਦਾ ਚੁੱਕਿਆ। ਡਾ. ਅਨਿਲ ਗੋਇਲ ਨੇ ਪੂਰਬੀ ਦਿੱਲੀ ਵਿੱਚ ਟਰੈਫਿਕ ਜਾਮ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਸਥਿਤੀ ਨੂੰ ਸੁਧਾਰਨ ਲਈ ਪੂਰੇ ਖੇਤਰ ਦਾ ਸਰਵੇਖਣ ਕਰਨ ਦੀ ਮੰਗ ਕੀਤੀ।

Advertisement
Advertisement
×