ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਜਾਂਚ ਏਜੰਸੀਆਂ ਦੀ ਕਰ ਰਹੀ ਹੈ ਦੁਰਵਰਤੋਂ: ਆਤਿਸ਼ੀ

‘ਆਪ’ ਆਗੂ ਨੇ ਸੁਪਰੀਮ ਕੋਰਟ ਵੱਲੋਂ ਈਡੀ ਖ਼ਿਲਾਫ਼ ਕੀਤੀ ਟਿੱਪਣੀ ’ਤੇ ਭਾਜਪਾ ਨੂੰ ਘੇਰਿਆ
Advertisement

ਇੱਥੇ ਅੱਜ ਸੁਪਰੀਮ ਕੋਰਟ ਵੱਲੋਂ ਈਡੀ ’ਤੇ ਕੀਤੀ ਗਈ ਸਖ਼ਤ ਟਿੱਪਣੀ ਤੋਂ ਬਾਅਦ ‘ਆਪ’ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ ਈਡੀ ਦਾ ਪਰਦਾਫਾਸ਼ ਹੋਇਆ ਹੈ। ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਖ਼ਤਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਕਰਨਾਟਕ ਵਿੱਚ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਈਡੀ ‘ਤੇ ਸਖ਼ਤ ਟਿੱਪਣੀ ਕੀਤੀ ਹੈ ਅਤੇ ਕਿਹਾ ਹੈ ਕਿ ਈਡੀ ਰਾਜਸੀ ਹਥਿਆਰ ਕਿਉਂ ਬਣ ਰਹੀ ਹੈ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਈਡੀ ਨੂੰ ਪਿੰਜਰੇ ਵਿੱਚ ਬੰਦ ਤੋਤਾ ਦੱਸਿਆ ਸੀ। ਉਨ੍ਹਾਂ ਕਿਹਾ ਕਿ ਈਡੀ ਨੇ ਨਕਲੀ ਸ਼ਰਾਬ ਘੁਟਾਲੇ ਵਿੱਚ ‘ਆਪ’ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਪਰ ਅੱਜ ਤੱਕ ਇੱਕ ਪੈਸਾ ਵੀ ਬਰਾਮਦ ਨਹੀਂ ਹੋ ਸਕਿਆ ਅਤੇ ਅਦਾਲਤ ਨੇ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਦਾ ਮਕਸਦ ਵਿਰੋਧੀ ਧਿਰ ਦੇ ਆਗੂਆਂ ਨੂੰ ਪੀਐੱਮਐੱਲਏ ਤਹਿਤ ਗ੍ਰਿਫ਼ਤਾਰ ਕਰਨਾ ਅਤੇ ਸਿਆਸੀ ਸਾਜ਼ਿਸ਼ ਤਹਿਤ ਜੇਲ੍ਹ ਵਿੱਚ ਸੁੱਟਣਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਈਡੀ ਨੇ ਕਰਨਾਟਕ ਦੇ ਮੁੱਖ ਮੰਤਰੀ ਦੀ ਪਤਨੀ ਨੂੰ ਸੰਮਨ ਭੇਜੇ ਸਨ। ਇਸ ਸੰਮਨ ਨੂੰ ਚੁਣੌਤੀ ਦਿੱਤੀ ਗਈ ਸੀ ਤੇ ਕਰਨਾਟਕ ਹਾਈ ਕੋਰਟ ਨੇ ਸੰਮਨ ਰੱਦ ਕਰ ਦਿੱਤੇ ਸਨ ਪਰ ਈਡੀ ਕਰਨਾਟਕ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਪਹੁੰਚੀ। ਇਹ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀਆਂ ’ਤੇ ਟਿੱਪਣੀ ਕੀਤੀ ਹੈ।

Advertisement
Advertisement