ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਾਰਚ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਕੀਤੇ ਬਿਨਾਂ ਆਗਾਮੀ ਲੋਕ ਸਭਾ ਚੋਣਾਂ ਲੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਚੁੱਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਮੋਦੀ ਸਰਕਾਰ ਨੇ ਕਈ ਕਿਸਾਨ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋਇਆ ਹੈ। ਸੂਬੇ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਨੇ ਭਾਜਪਾ ਨੂੰ ਪੰਜਾਬ ਦੀਆਂ ਮੋਹਰੀ ਪਾਰਟੀਆਂ ’ਚੋਂ ਇੱਕ ਬਣਾ ਦਿੱਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਆਪਣੀ ਤਾਕਤ ਅਤੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਦਾ ਮੁਜ਼ਾਹਰਾ ਕਰਦਿਆਂ ਜ਼ਿਆਦਾਤਰ ਲੋਕ ਸਭਾ ਸੀਟਾਂ ਜਿੱਤੇਗੀ।