ਭਾਜਪਾ ਪ੍ਰਧਾਨ ਗੁਪਤਾ ਨੇ ਕੇਜਰੀਵਾਲ ਨੂੰ ਘੇਰਿਆ

ਭਾਜਪਾ ਪ੍ਰਧਾਨ ਗੁਪਤਾ ਨੇ ਕੇਜਰੀਵਾਲ ਨੂੰ ਘੇਰਿਆ

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਜੁਲਾਈ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਅੱਜ ਗੁਜਰਾਤ ਵਿੱਚ ਸਹੁੰ ਚੁੱਕ ਰਹੇ ਹਨ ਕੁਝ ਅਜਿਹੀ ਹੀ ਸਹੁੰ ਕੇਜਰੀਵਾਲ ਨੇ ਪਾਰਟੀ ਬਣਾਉਣ ਸਮੇਂ ਚੁੱਕੀ ਸੀ ਪਰ ਕੇਜਰੀਵਾਲ ਨੇ ਜੋ ਸਹੁੰ ਚੁੱਕੀ ਸੀ ਉਸ ਵਿੱਚੋਂ ਇੱਕ ਵੀ ਗੱਲ ਅੱਜ ਤੱਕ ਲਾਗੂ ਨਹੀਂ ਹੋਈ। ਗੁਪਤਾ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੇ ਬੱਚਿਆਂ ਦੀ ਸਹੁੰ ਚੁੱਕ ਕੇ ਕਿਹਾ ਸੀ ਕਿ ਉਹ ਨਾ ਤਾਂ ਕੋਈ ਬੰਗਲਾ ਲੈਣਗੇ, ਨਾ ਸੁਰੱਖਿਆ ਲੈਣਗੇ ਤੇ ਨਾ ਹੀ ਕੋਈ ਗੱਡੀ। ਅੱਜ ਸੱਤਾ ਵਿੱਚ ਆਉਣ ਤੋਂ ਬਾਅਦ ਕੇਜਰੀਵਾਲ ਆਪਣੇ ਵੱਲੋਂ ਚੁੱਕੀ ਸਹੁੰ ਵਿੱਚ ਜੋ ਮਨ੍ਹਾ ਕੀਤਾ ਗਿਆ ਸੀ ਉਸ ਦੇ ਉਲਟ ਕਰ ਰਿਹਾ ਹੈ। ਅੱਜ ਸੁਰੱਖਿਆ ਵੀ ਲਈ, ਬੰਗਲਾ ਵੀ ਲਿਆ ਤੇ ਉਸ ਬੰਗਲੇ ਵਿੱਚ 21 ਕਰੋੜ ਰੁਪਏ ਦਾ ਸਵਿਮਿੰਗ ਪੂਲ ਵੀ ਬਣਾ ਰਹੇ ਹਨ। ਅੱਜ ਕੇਜਰੀਵਾਲ ਆਮ ਤੋਂ ਖਾਸ ਬਣ ਗਿਆ ਹੈ। ਜਿਸ ਤਰ੍ਹਾਂ ਉਸ ਨੇ ਦਿੱਲੀ ਦੇ ਲੋਕਾਂ ਦਾ ਭਰੋਸਾ ਤੋੜਿਆ ਹੈ ਅੱਜ ਵੀ ਕੇਜਰੀਵਾਲ ਗੁਜਰਾਤ ਦੇ ਲੋਕਾਂ ਨੂੰ ਸਹੁੰ ਚੁੱਕ ਕੇ ਆਪਣੇ ਝੂਠੇ ਵਾਅਦਿਆਂ ਦਾ ਸ਼ਿਕਾਰ ਬਣਾਉਣ ਦਾ ਜਾਲ ਬੁਣ ਰਿਹਾ ਹੈ।

ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲੀ ਵਾਰ ਸਰਕਾਰ ਬਣਾਉਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਸੱਤਾ ਵਿੱਚ ਆਉਂਦੇ ਹੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦੇਣਗੇ ਪਰ ਅੱਜ ਦਿੱਲੀ ਸਰਕਾਰ ਸਭ ਤੋਂ ਭ੍ਰਿਸ਼ਟ ਸਰਕਾਰ ਬਣ ਗਈ ਹੈ ਕਿਉਂਕਿ ਉਸ ਦੇ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਦੱਸਿਆ ਜਾਂਦਾ ਹੈ ਕਿ ਸਤੇਂਦਰ ਜੈਨ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ। ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦੀ ਰਣਨੀਤੀ ਹੈ ਕਿ ਕੁਝ ਨਹੀਂ ਕਰਨਾ, ਸਿਰਫ਼ ਜ਼ਿਕਰ ਤੇ ਚਿੰਤਾ ਕਰਨੀ ਹੈ। ਪੰਜਾਬ ਵਿੱਚ ਵੀ ਅਜਿਹਾ ਹੀ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਪ੍ਰਚਾਰ ਕਰਦੇ ਨਜ਼ਰ ਆਏ ਪਰ ਸ਼ੀਲਾ ਦੀਕਸ਼ਤ ਖ਼ਿਲਾਫ਼ ਸਬੂਤ ਹੋਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਆਪਣੇ ਪੁਰਾਣੇ ਵਾਅਦੇ ਭੁੱਲ ਗਏ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All