ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਰਾਹੁਲ ’ਤੇ ਹਮਲਾ

ਦੇਸ਼ ਦਾ ‘ਮਨੋਬਲ’ ਡੇਗਣ ਦਾ ਲਾਇਆ ਦੋਸ਼

ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਰਾਹੁਲ ’ਤੇ ਹਮਲਾ

ਨਵੀਂ ਦਿੱਲੀ, 6 ਜੁਲਾਈ

ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਅੱਜ ਕਿਹਾ ਕਿ ਵਾਇਨਾਡ ਤੋਂ ਸੰਸਦ ਮੈਂਬਰ ਰੱਖਿਆ ਮਾਮਲਿਆਂ ਦੀ ਸੰਸਦ ਦੀ ਸਥਾਈ ਸਮਿਤੀ ਦੀ ‘ਇਕ ਵੀ ਮੀਟਿੰਗ’ ਵਿੱਚ ਸ਼ਾਮਲ ਨਹੀਂ ਹੋਏ ਪਰ ਉਹ ਮੁਲਕ ਦਾ ‘ਮਨੋਬਲ’ ਡੇਗਣ ਅਤੇ ਸੁਰੱਖਿਆ ਬਲਾਂ ਦੀ ਬਹਾਦਰੀ ’ਤੇ ਲਗਾਤਾਰ ਸਵਾਲ ਉਠਾ ਰਹੇ ਹਨ। ਰਾਹੁਲ ਗਾਂਧੀ ਦੇ ਰੱਖਿਆ ਮਾਮਲਿਆਂ ਦੀ ਸੰਸਦ ਦੀ ਸਥਾਈ ਸਮਿਤੀ ਦੀ ਇਕ ਵੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦੀ ਖ਼ਬਰ ਤੋਂ ਬਾਅਦ ਨੱਡਾ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਜਪਾ ਦੇ ਇਸ ਹਮਲੇ ’ਤੇ ਕਾਂਗਰਸ ਦੀ ਹਾਲੇ ਤਕ ਕੋਈ ਪ੍ਰਤੀਕਿਰਿਆ ਨਹੀਂ ਆਈ। ਨੱਡਾ ਨੇ ਟਵੀਟ ਕੀਤਾ, ‘ਰਾਹੁਲ ਰੱਖਿਆ ਮਾਮਲਿਆਂ ਦੀ ਸਥਾਈ ਸਮਿਤੀ ਦੀ ਇਕ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਪਰ ਦੁੱਖ ਦੀ ਗੱਲ ਹੈ ਕਿ ਉਹ ਮੁਲਕ ਦਾ ਮਨੋਬਲ ਡੇਗਣ, ਸੁਰੱਖਿਆ ਬਲਾਂ ਦੀ ਬਹਾਦੁਰੀ ’ਤੇ ਸਵਾਲ ਉਠਾਉਣ ਦੇ ਨਾਲ ਨਾਲ ਉਹ ਸਾਰੇ ਕੰਮ ਕਰ ਰਹੇ ਹਨ ਜਿਹੜੇ ਇਕ ਜ਼ਿੰਮੇਵਾਰ ਵਿਰੋਧੀ ਧੜੇ ਦੇ ਆਗੂ ਨੂੰ ਨਹੀਂ ਕਰਨੇ ਚਾਹੀਦੇ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਰਾਹੁਲ ਗਾਂਧੀ ਦਾ ਸਬੰਧ ਉਸ ਵੰਸ਼ ਪਰੰਪਰਾ ਨਾਲ ਹੈ ਜਿਥੇ ਰੱਖਿਆ ਲਈ ਸਮਿਤੀ ਨਹੀਂ ਸਗੋਂ ਕਮਿਸ਼ਨ ਮਾਅਨੇ ਰੱਖਦਾ ਹੈ। ਕਾਂਗਰਸ ਵਿੱਚ ਕਈ ਅਜਿਹੇ ਯੋਗ ਮੈਂਬਰ ਹਨ, ਜਿਹੜੇ ਸੰਸਦੀ ਮਾਮਲਿਆਂ ਦੀ ਜਾਣਕਾਰੀ ਰੱਖਦੇ ਹਨ ਪਰ ਇਕ ਸ਼ਾਹੀ ਪਰਿਵਾਰ ਯੋਗ ਆਗੂਆਂ ਨੂੰ ਅੱਗੇ ਨਹੀਂ ਵਧਣ ਦੇਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All