DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਮੁਜ਼ਾਹਰਾ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਟਿੱਪਣੀ ਦਾ ਵਿਰੋਧ; ਪੁਲੀਸ ਨੇ 10 ਨੂੰ ਹਿਰਾਸਤ ’ਚ ਲਿਆ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਭਾਜਪਾ ਆਗੂ। -ਫੋਟੋ: ਪੀਟੀਆਈ
Advertisement

ਭਾਜਪਾ ਆਗੂਆਂ ਅਤੇ ਵਰਕਰਾਂ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸੰਸਦ ਭਵਨ ਦੇ ਬਾਹਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਟਿੱਪਣੀ ਦੇ ਵਿਰੋਧ ਵਿੱਚ ਅਕਬਰ ਰੋਡ ਸਥਿਤ ਕਾਂਗਰਸ ਦੇ ਦਫ਼ਤਰ ਨੇੜੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਨੇ ਕਾਂਗਰਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਵਰਕਰ ਇੱਥੇ ਮਾਨਸਿੰਘ ਰੋਡ ’ਤੇ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ‘‘ਸਿੱਖ ਸਰਦਾਰ ਹੈ, ਰਾਹੁਲ ਗਾਂਧੀ ਇੱਕ ਗੱਦਾਰ ਹੈ’’ ਵਰਗੇ ਨਾਅਰੇ ਲਗਾਉਂਦੇ ਹੋਏ ਅਤੇ ਕਾਂਗਰਸ ਨੇਤਾ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਜਿਵੇਂ ਹੀ ਭਾਜਪਾ ਆਗੂ ਪਾਰਟੀ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ 10 ਦੇ ਕਰੀਬ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਭਾਜਪਾ ਆਗੂਆਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਰਿੰਦਰ ਸਚਦੇਵਾ ਨੇ ਕਿਹਾ ਕਿ ‘ਗਾਂਧੀ ਨੇ ਨਾ ਸਿਰਫ਼ ਇੱਕ ਵਿਅਕਤੀ ਨੂੰ ਸਗੋਂ ਪੂਰੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ ਜੋ ਕਿ ਦੇਸ਼ ਦਾ ਮਾਣ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰੀ ਪੁਲੀਸ ਤਾਇਨਾਤ ਕੀਤੀ ਗਈ ਸੀ। ਪ੍ਰਦਰਸ਼ਨ ਦੌਰਾਨ ਕੁਝ ਆਗੂ ਉੱਥੇ ਲਗਾਏ ਗਏ ਬੈਰੀਕੇਡਾਂ ’ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲੀਸ ਨੇ ਉਨ੍ਹਾਂ ਨੂੰ ਉੱਥੋਂ ਹਟਾ ਦਿੱਤਾ ਅਤੇ ਘੱਟੋ-ਘੱਟ ਸੱਤ ਤੋਂ 10 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Advertisement

Advertisement
Advertisement
×