DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

BJP ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਮੁਜ਼ਾਹਰਾ

ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਦੇ ਸਬੰਧ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਸਤੀਫ਼ਾ ਮੰਗਿਆ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ‘ਆਪ’ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ।
Advertisement

ਦਿੱਲੀ ਭਾਜਪਾ ਵੱਲੋਂ ਪ੍ਰਧਾਨ ਹਰਸ਼ ਮਲਹੋਤਰਾ ਦੀ ਅਗਵਾਈ ਹੇਠ ਅੱਜ ਮੰਡੀ ਹਾਊਸ ਨੇੜੇ ‘ਆਪ ਦੇ ਮੁੱਖ ਦਫ਼ਤਰ ਅੱਗੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਮਾਮਲਿਆਂ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ।

ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿੱਚ ਛੇ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਏ ਹਨ ਜਿਸ ਨਾਲ ਲੱਖਾਂ ਉਮੀਦਵਾਰਾਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ। ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪਾਰਟੀ ਨੇ ਨੈਤਿਕ ਆਧਾਰ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਨੀਟ ਪੇਪਰ ਲੀਕ ਮਾਮਲੇ ਵਿੱਚ ਕੌਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਕਾਰਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂਂ ਭਾਜਪਾ ਨੇ ਪੰਜਾਬ ’ਚ ਪੇਪਰ ਲੀਕ ਮਾਮਲਿਆਂ ਲਈ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 28 ਜੁਲਾਈ ਨੂੰ ਭਾਜਪਾ ਸੰਸਦ ਮੈਂਬਰਾਂ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਸੀ। ਅੱਜ ਦੇ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਕਥਿਤ ਪੇਪਰ ਲੀਕ ਮਾਮਲਿਆਂ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਹਰਜੋਤ ਸਿੰਘ ਬੈਂਸ ਦਾ ਅਸਤੀਫਾ ਮੰਗਿਆ। ਜਾਣਕਾਰੀ ਅਨੁਸਾਰ ਭਾਜਪਾ ਆਗੂ ਤੇ ਵਰਕਰ ਜਦੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

Advertisement

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਕਾਰਨ 30 ਲੱਖ ਵਿਦਿਆਰਥੀਆਂ ’ਤੇ ਅਸਰ ਪੈਣ ਕਾਰਨ ਪੰਜਾਬ ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਰਵਾਈ ਨਹੀਂ ਹੁੰਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਮੁਜ਼ਾਹਰੇ ਵਿੱਚ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਸਣੇ ਹੋਰ ਸੰਸਦ ਮੈਂਬਰ ਅਤੇ ਵਿਧਾਇਕ ਮੌਜੂਦ ਸਨ। ਦੂਜੇ ਪਾਸੇ ਦਿੱਲੀ ਟਰੈਫਿਕ ਪੁਲੀਸ ਵੱਲੋਂ ‘ਆਪ’ ਦੇ ਦਫ਼ਤਰ ਵੱਲ ਜਾਂਦੀਆਂ ਸੜਕਾਂ ’ਤੇ ਰੋਕਾਂ ਲਾਉਣ ਕਾਰਨ ਲੋਕ ਕਾਫ਼ੀ ਸਮਾਂ ਜਾਮ ਵਿੱਚ ਫਸੇ ਰਹੇ।

Advertisement

Advertisement
×