DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਦਿੱਲੀ ਦੇ ਮਸਲਿਆਂ ’ਤੇ ਚਰਚਾ ਕਰਨ ਤੋਂ ਭੱਜੀ: ‘ਆਪ’

w ਸਪੀਕਰ ’ਤੇ ਪੱਖਪਾਤ ਕਰਨ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ‘ਆਪ’ ਆਗੂ।
Advertisement

‘ਆਪ’ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਆਗੂਆਂ ਨੇ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਜਨਤਕ ਮੁੱਦਿਆਂ ’ਤੇ ਚਰਚਾ ਨਾ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਵਿਧਾਇਕ ਦਲ ਦੇ ਮੁੱਖ ਵ੍ਹਿਪ ਸੰਜੀਵ ਝਾਅ ਨੇ ਕਿਹਾ ਕਿ ਭਾਜਪਾ ਨੇ ਪੂਰੇ ਸੈਸ਼ਨ ਨੂੰ ਹੰਗਾਮੇ ਦੀ ਭੇਟ ਚਾੜ੍ਹ ਦਿੱਤਾ ਅਤੇ ਦਿੱਲੀ ਦੇ ਅਸਲ ਮੁੱਦਿਆਂ ਤੋਂ ਭੱਜ ਗਈ। ਉਨ੍ਹਾਂ ਸਪੀਕਰ ’ਤੇ ਪੱਖਪਾਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਵਿਰੋਧੀ ਧਿਰ ਨੇ ਜਾਅਲੀ ਵੀਡੀਓ ਦੇ ਪ੍ਰਸਾਰਣ ’ਤੇ ਰੋਕ ਲਾਉਣ ਦੀ ਮੰਗ ਕੀਤੀ, ਤਾਂ ਉਨ੍ਹਾਂ ਨੂੰ ਮਾਰਸ਼ਲ ਰਾਹੀਂ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ।

ਝਾਅ ਨੇ ਕਿਹਾ ਕਿ ਅੱਜ ਦਿੱਲੀ ਵਾਸੀ ਪ੍ਰਦੂਸ਼ਣ, ਗੰਦੇ ਪਾਣੀ, ਠੰਢ ਕਾਰਨ ਹੋ ਰਹੀਆਂ ਮੌਤਾਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਨਾਲ ਜੂਝ ਰਹੇ ਹਨ, ਪਰ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਗੱਲ ਕਰਨ ਦੀ ਬਜਾਏ ਵਿਰੋਧੀ ਧਿਰ ਦੀ ਆਵਾਜ਼ ਦਬਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਦਨ ਵਿੱਚ ਸਿਰਫ਼ ਸੱਤਾਧਾਰੀ ਪਾਰਟੀ ਆਪਣੇ ਹੀ ਗੁਣ ਗਾਏਗੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸਪੀਕਰ ਨੇ ਗੁਰੂ ਤੇਗ ਬਹਾਦਰ ਦੇ ਨਾਮ ਦੀ ਦੁਰਵਰਤੋਂ ਵਾਲੀ ਕਥਿਤ ਜਾਅਲੀ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ ਸਨ। ‘ਆਪ’ ਵਿਧਾਇਕਾਂ ਨੇ ਮੰਗ ਕੀਤੀ ਸੀ ਕਿ ਜਾਂਚ ਰਿਪੋਰਟ ਆਉਣ ਤੱਕ ਵੀਡੀਓ ਨੂੰ ਡਿਲੀਟ ਕੀਤਾ ਜਾਵੇ ਅਤੇ ਇਸ ਦਾ ਪ੍ਰਸਾਰਣ ਰੋਕਿਆ ਜਾਵੇ, ਪਰ ਇਸ ਜਾਇਜ਼ ਮੰਗ ’ਤੇ ਉਨ੍ਹਾਂ ਨੂੰ ਮਾਰਸ਼ਲ ਕਰ ਦਿੱਤਾ ਗਿਆ।

Advertisement

ਇਸ ਦੌਰਾਨ ‘ਆਪ’ ਵਿਧਾਇਕ ਮੁਕੇਸ਼ ਅਹਿਲਾਵਤ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਪਿਲ ਮਿਸ਼ਰਾ ਵੱਲੋਂ ਟਵੀਟ ਕੀਤੀ ਗਈ ਵੀਡੀਓ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਦਾ ਹਿੱਸਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਆਤਿਸ਼ੀ ਸਾਫ਼ ਕਹਿ ਰਹੀ ਹੈ, ‘‘ਫਿਰ ਕਿਰਪਾ ਕਰਕੇ ਚਰਚਾ ਕਰੋ। ਤੁਸੀਂ ਸਵੇਰ ਤੋਂ ਕਿਉਂ ਭੱਜ ਰਹੇ ਹੋ?’’ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਵਿਧਾਨ ਸਭਾ ਦੀ ਪੂਰੀ ਫੁਟੇਜ ਮੁਹੱਈਆ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Advertisement

ਸਰਕਾਰ ਜਾਣਬੁੱਝ ਕੇ ਸਮਾਂ ਬਰਬਾਦ ਕਰ ਰਹੀ ਹੈ: ਕੁਲਦੀਪ

ਵਿਧਾਇਕ ਕੁਲਦੀਪ ਕੁਮਾਰ ਨੇ ਕਿਹਾ ਕਿ ਵਿਰੋਧੀ ਧਿਰ ਸਦਨ ਚਲਾਉਣਾ ਚਾਹੁੰਦੀ ਹੈ ਅਤੇ ਜਨਤਾ ਦੇ ਮਸਲੇ ਚੁੱਕਣਾ ਚਾਹੁੰਦੀ ਹੈ, ਪਰ ਸਰਕਾਰ ਜਾਣਬੁੱਝ ਕੇ ਸਮਾਂ ਬਰਬਾਦ ਕਰ ਰਹੀ ਹੈ। ਵਿਰੋਧ ਵਜੋਂ ਬਾਕੀ ਵਿਧਾਇਕਾਂ ਨੂੰ ਵੀ ਵਾਕਆਊਟ ਕਰਨਾ ਪਿਆ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਲੋਕਤੰਤਰ ਦਾ ਮੰਦਰ ਹੈ, ਪਰ ਇੱਥੇ ਸਮਾਨਤਾ ਦੇ ਸਿਧਾਂਤ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਸੱਤਾਧਾਰੀ ਧਿਰ ਨੇ ਹੰਗਾਮਾ ਕੀਤਾ ਤਾਂ ਕੋਈ ਕਾਰਵਾਈ ਨਹੀਂ ਹੋਈ, ਪਰ ਵਿਰੋਧੀ ਧਿਰ ਦੇ ਤਿੰਨ ਵਿਧਾਇਕਾਂ ਨੂੰ ਕੱਢ ਦਿੱਤਾ ਗਿਆ।

Advertisement
×