ਭਾਜਪਾ ਵਿਧਾਇਕਾਂ ਨੂੰ ਧਮਕਾ ਕੇ ਦਿੱਲੀ ਸਰਕਾਰ ਡੇਗਣਾ ਚਾਹੁੰਦੀ ਹੈ: ਚੱਢਾ : The Tribune India

ਭਾਜਪਾ ਵਿਧਾਇਕਾਂ ਨੂੰ ਧਮਕਾ ਕੇ ਦਿੱਲੀ ਸਰਕਾਰ ਡੇਗਣਾ ਚਾਹੁੰਦੀ ਹੈ: ਚੱਢਾ

ਭਾਜਪਾ ਵਿਧਾਇਕਾਂ ਨੂੰ ਧਮਕਾ ਕੇ ਦਿੱਲੀ ਸਰਕਾਰ ਡੇਗਣਾ ਚਾਹੁੰਦੀ ਹੈ: ਚੱਢਾ

ਪੱਤਰ ਪ੍ਰੇਰਕ

ਨਵੀਂ ਦਿੱਲੀ, 18 ਮਾਰਚ

ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਬੇਭਰੋਸਗੀ ਮਤੇ ਦੀ ਆੜ ਵਿੱਚ ਵਿਧਾਇਕਾਂ ਨੂੰ ਧਮਕੀਆਂ ਦੇ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਵਿਧਾਨ ਸਭਾ ਵਿੱਚ ਭਾਜਪਾ ਦੇ ਅੱਠ ਵਿਧਾਇਕ ਹਨ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਕਹਿ ਰਹੀ ਹੈ ਕਿ ਜਾਂ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣ ਜਾਂ ਸੀਬੀਆਈ-ਈਡੀ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕ ਦੇਵੇਗੀ। ਭਾਜਪਾ ਦਿੱਲੀ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਕੇਜਰੀਵਾਲ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਚੱਢਾ ਨੇ ਕਿਹਾ ਕਿ ‘ਆਪ’ ਕੋਲ 62 ਵਿਧਾਇਕਾਂ ਨਾਲ ਵਿਧਾਨ ਸਭਾ ’ਚ ਜ਼ਬਰਦਸਤ ਬਹੁਮਤ ਹੈ। ਭਾਜਪਾ ਕੋਲ ਅੱਠ ਵਿਧਾਇਕ ਹਨ ਪਰ ਪਾਰਟੀ ਬੇਭਰੋਸਗੀ ਮਤੇ ਦੀ ਆੜ ਵਿੱਚ ਵਿਧਾਇਕਾਂ ਨੂੰ ਖਰੀਦ ਕੇ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ।

ਸਿਸੋਦੀਆ ਖ਼ਿਲਾਫ਼ ਦਰਜ ਐੱਫਆਈਆਰ ਦੀ ਨਿਖੇਧੀ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਇੱਥੇ ਦਿੱਲੀ ਦੀ ਫੀਡਬੈਕ ਯੂਨਿਟ ਦੀ ਆੜ ਵਿੱਚ ਮਨੀਸ਼ ਸਿਸੋਦੀਆ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਲਪਨਿਕ ਹੈ। ਉਨ੍ਹਾਂ ਕਿਹਾ ਕਿ ਜੇ ਸੁਰੱਖਿਆ ਏਜੰਸੀਆਂ ਪ੍ਰਧਾਨ ਮੰਤਰੀ ਦੀ ਜਾਸੂਸੀ ਕਰਨ ਵਾਲੇ ਨੂੰ ਨਹੀਂ ਫੜ ਸਕਦੀਆਂ ਤਾਂ ਉਹ ਚੀਨ-ਪਾਕਿਸਤਾਨ ਨਾਲ ਕਿਵੇਂ ਲੜਨਗੀਆਂ। ਸੁਰੱਖਿਆ ਏਜੰਸੀਆਂ ਦਾ ਧਿਆਨ ਇਸ ਗੱਲ ’ਤੇ ਨਹੀਂ ਹੈ ਕਿ ਚੀਨ-ਪਾਕਿਸਤਾਨ ਨਾਲ ਕਿਵੇਂ ਲੜਿਆ ਜਾਵੇ। ਉਨ੍ਹਾਂ ਦਾ ਧਿਆਨ ਸਿਰਫ਼ ‘ਆਪ’ ਨੂੰ ਰੋਕਣ ’ਤੇ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All