ਭਾਜਪਾ ਵਰਕਰਾਂ ਵੱਲੋਂ ਕਾਂਗਰਸ ਹੈੱਡਕੁਆਰਟਰ ਨੇੜੇ ਮੁਜ਼ਾਹਰਾ
ਭਾਜਪਾ ਵਰਕਰਾਂ ਨੇ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਕਾਂਗਰਸ ਮੈਂਬਰਾਂ ਵੱਲੋਂ ਬਿਹਾਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਵਰਤੀ ਗਈ ਕਥਿਤ ਮਾੜੀ ਭਾਸ਼ਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕੀਤੀ।
ਭਾਜਪਾ ਵਰਕਰਾਂ ਨੇ ਕਾਂਗਰਸ ਮੈਂਬਰਾਂ ‘ਤੇ ਬਿਹਾਰ ਵਿੱਚ ਇੱਕ ਰਾਜਨੀਤਿਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਵਰਗੀ ਮਾਂ ‘ਤੇ ਅਪਸ਼ਬਦ ਬੋਲਣ ਦਾ ਦੋਸ਼ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਕਈ ਪੋਸਟਰ ਫੜੇ ਹੋਏ ਸਨ ਅਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਭਾਜਪਾ ਵਰਕਰਾਂ ਨੇ ਕਿਹਾ ਕਿ ਬੁੱਧਵਾਰ ਨੂੰ ਬਿਹਾਰ ਦੇ ਦਰਭੰਗਾ ਵਿੱਚ ਇੱਕ ਰਾਜਨੀਤਿਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਹਵਾਲਾ ਦਿੰਦੇ ਸਮੇਂ ਕਥਿਤ ਤੌਰ ‘ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚ ਰਾਹੁਲ ਗਾਂਧੀ, ਉਨ੍ਹਾਂ ਦੀ ਭੈਣ ਪ੍ਰਿਅੰਕਾ ਵਾਡਰਾ ਅਤੇ ਆਰ.ਜੇ.ਡੀ. ਨੇਤਾ ਤੇਜਸਵੀ ਯਾਦਵ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਵਿਰੁੱਧ ਵਰਤੀ ਗਈ ਮਾੜੀ ਭਾਸ਼ਾ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਕਾਂਗਰਸ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਵਰਗੀ ਮਾਤਾ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਵਿਰੋਧ ਵਿੱਚ ਹਜ਼ਾਰਾਂ ਦਿੱਲੀ ਭਾਜਪਾ ਵਰਕਰ ਦੀਨ ਦਯਾ ਉਪਾਧਿਆਏ ਮਾਰਗ, ਆਈਟੀਓ ਤੋਂ ਘਿਰਿਓ ਕਾਂਗਰਸ ਹੈੱਡਕੁਆਰਟਰ ਤੱਕ ਪੁੱਜੇ। ਸ਼ਾਹਦਰਾ ਜ਼ਿਲ੍ਹਾ ਭਾਜਪਾ ਪ੍ਰਧਾਨ ਦੀਪਕ ਗਾਬਾ ਕਾਂਗਰਸ ਹੈੱਡਕੁਆਰਟਰ ਵਿਖੇ ਪ੍ਰਦਰਸ਼ਨ ਦੌਰਾਨ ਜ਼ਖਮੀ ਵੀ ਹੋ ਗਏ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਿੰਗ ਅਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।