‘ਆਪ’ ਵੱਲੋਂ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ : The Tribune India

‘ਆਪ’ ਵੱਲੋਂ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ

ਆਗੂਆਂ ਨੇ ਮੇਅਰ ਦੀ ਚੋਣ ਵਿੱਚ ਅੜਿੱਕੇ ਪਾਉਣ ਦੇ ਦੋਸ਼ ਲਾਏ

‘ਆਪ’ ਵੱਲੋਂ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ

ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵੱਲ ਵਧ ਰਹੇ ‘ਆਪ’ ਆਗੂਆਂ ਨੂੰ ਰੋਕਦੇ ਹੋਏ ਸੁਰੱਖਿਆ ਬਲਾਂ ਦੇ ਜਵਾਨ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਫਰਵਰੀ

ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਤੀਜੀ ਵਾਰ ਮੁਲਤਵੀ ਹੋਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਸੰਵਿਧਾਨ ਦੇ ਖ਼ਿਲਾਫ਼ ਜਾ ਕੇ ਮੇਅਰ ਦੀ ਚੋਣ ਵਿੱਚ ਵਾਰ-ਵਾਰ ਅੜਿੱਕਾ ਪਾਇਆ ਜਾ ਰਿਹਾ ਹੈ।

ਭਾਜਪਾ ਖ਼ਿਲਾਫ਼ ਮੁਜ਼ਾਹਰੇ ਦੀ ਅਗਵਾਈ ਵਿਧਾਇਕ ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਕੁਲਦੀਪ ਕੁਮਾਰ ਨੇ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਾਰਪੋਰੇਟਰਾਂ, ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਖ਼ਿਲਾਫ਼ ਲੰਮੇ ਸੰਘਰਸ਼ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਪਾਰਟੀ ਦੁਨੀਆ ਦੀ ਸਭ ਤੋਂ ਛੋਟੀ ਪਾਰਟੀ ਨੂੰ ਦਰੜਨਾ ਚਾਹੁੰਦੀ ਹੈ, ਇਸ ਲਈ ਹੁਣ ਉਹ ਦੁਨੀਆ ਦੀ ਸਭ ਤੋਂ ਮਜ਼ਬੂਤ ​​ਅਦਾਲਤ ਵਿੱਚ ਜਾਣਗੇ। ਉਥੇ ਹੀ ਇਨਸਾਫ਼ ਮਿਲ ਸਕਦਾ ਹੈ।

ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਗੁੰਡਾਗਰਦੀ ਕਰਕੇ ਐਮਸੀਡੀ ਵਿੱਚ ਆਪਣੀ ਸਰਕਾਰ ਬਣਾਉਣਾ ਚਾਹੁੰਦੀ ਹੈ ਜੋ ਕਿ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਦੱਸਿਆ ਕਿ ਅੱਜ ਭਾਜਪਾ ਦਾ ਧਰਨਾ ਇੱਥੋਂ ਥੋੜ੍ਹੀ ਦੂਰੀ ’ਤੇ ਚੱਲ ਰਿਹਾ ਸੀ। ਉਥੇ ਸਿਰਫ਼ ਅਤੇ ਸਿਰਫ਼ 13 ਕੌਂਸਲਰ ਸਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਮੇਅਰ ਦੀ ਚੋਣ ਹੋਈ ਤਾਂ ਭਾਜਪਾ ਆਮ ਆਦਮੀ ਪਾਰਟੀ ਨੂੰ ਵੋਟ ਪਾ ਸਕਦੀ ਹੈ।

ਉਨ੍ਹਾਂ ਦੇ ਕੌਂਸਲਰ ਉਨ੍ਹਾਂ ਦੇ ਨਾਲ ਨਹੀਂ ਹਨ। ਕੱਲ੍ਹ ਸਦਨ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਨੇ ਕਿਹਾ ਕਿ ਐਲਡਰਮੈਨ ਵੋਟ ਪਾਉਣਗੇ, ਜਦੋਂ ਕਿ ਐਲਡਰਮੈਨ ਨੇ ਅੱਜ ਤਕ ਦੇ ਇਤਿਹਾਸ ਵਿੱਚ ਕਦੇ ਵੀ ਵੋਟ ਨਹੀਂ ਪਾਈ। ਉਨ੍ਹਾਂ ਕਿਹਾ ਕਿ ਆਪਣਾ ਸੰਘਰਸ਼ ਜਾਰੀ ਰੱਖਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All