ਭਾਜਪਾ ਦੇ ਯਮੁਨਾ ਸਾਫ਼ ਹੋਣ ਦੇ ਦਾਅਵੇ ਝੂਠ: ਸੌਰਭ ਭਾਰਦਵਾਜ
ਛਠ ਪੂਜਾ ਤੋਂ ਪਹਿਲਾਂ ਯਮੁਨਾ ਨਦੀ ਦੀ ਸਫ਼ਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਦਿੱਲੀ ‘ਆਪ’ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਭਾਜਪਾ ਦੀ ਅਗਵਾਈ ਹੇਠਲੀ ਦਿੱਲੀ ਸਰਕਾਰ ਨੂੰ ਘੇਰਦਿਆਂ ਯਮੁਨਾ...
Advertisement
ਛਠ ਪੂਜਾ ਤੋਂ ਪਹਿਲਾਂ ਯਮੁਨਾ ਨਦੀ ਦੀ ਸਫ਼ਾਈ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਦਿੱਲੀ ‘ਆਪ’ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਭਾਜਪਾ ਦੀ ਅਗਵਾਈ ਹੇਠਲੀ ਦਿੱਲੀ ਸਰਕਾਰ ਨੂੰ ਘੇਰਦਿਆਂ ਯਮੁਨਾ ਦੇ ਸਾਫ਼ ਹੋਣ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਮੰਤਰੀ ਪ੍ਰਵੇਸ਼ ਵਰਮਾ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਯਮੁਨਾ ਸੱਚਮੁੱਚ ਸਾਫ਼ ਹੈ ਤਾਂ ਉਹ ਉਨ੍ਹਾਂ ਨਾਲ ਆ ਕੇ ਇੱਕ ਲੀਟਰ ਯਮੁਨਾ ਦਾ ਪਾਣੀ ਪੀ ਕੇ ਦਿਖਾਉਣ ਭਾਰਦਵਾਜ ਨੇ ਦੋਸ਼ ਲਾਇਆ ਕਿ ਜੋ ਰਸਾਇਣ 2022 ਵਿੱਚ ਕੇਜਰੀਵਾਲ ਸਰਕਾਰ ਵੱਲੋਂ ਯਮੁਨਾ ਦੀ ਝੱਗ ਹਟਾਉਣ ਲਈ ਛਿੜਕਿਆ ਗਿਆ ਸੀ, ਉਸ ਨੂੰ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ‘ਜ਼ਹਿਰੀਲਾ’ ਕਿਹਾ ਸੀ, ਪਰ ਹੁਣ ਉਨ੍ਹਾਂ ਦੀ ਆਪਣੀ ਸਰਕਾਰ ਵੀ ਉਹੀ ਰਸਾਇਣ ਵਰਤ ਰਹੀ ਹੈ। ਉਨ੍ਹਾਂ ਇਸ ਨੂੰ ਭਾਜਪਾ ਦਾ ਦੋਗਲਾਪਣ ਕਰਾਰ ਦਿੱਤਾ।
Advertisement
Advertisement
×