BMW ਹਾਦਸਾ ਮਾਮਲਾ: ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖਿਆ
ਗਗਨਪ੍ਰੀਤ ਕੌਰ ਨੂੰ 27 ਸਤੰਬਰ ਤਕ ਨਿਆਂਇਕ ਹਿਰਾਸਤ ਵਿਚ ਭੇਜਿਆ
Advertisement
BMW accident case: Court reserves verdict on accused's bail plea ਦਿੱਲੀ ਦੀ ਇੱਕ ਅਦਾਲਤ ਨੇ ਬੀ ਐਮ ਡਬਲਿਊ ਕਾਰ ਨਾਲ ਟੱਕਰ ਮਾਰਨ ਵਾਲੀ ਗਗਨਪ੍ਰੀਤ ਕੌਰ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਹਾਦਸੇ ਵਿਚ ਕੇਂਦਰੀ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਸੀ।
ਜੁਡੀਸ਼ੀਅਲ ਮੈਜਿਸਟਰੇਟ ਅੰਕਿਤ ਗਰਗ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਤੇ 38 ਸਾਲਾ ਗਗਨਪ੍ਰੀਤ ਕੌਰ ਨੂੰ 27 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Advertisement
ਜ਼ਿਕਰਯੋਗ ਹੈ ਕਿ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਨਵਜੋਤ ਸਿੰਘ (52) 14 ਸਤੰਬਰ ਦੀ ਦੁਪਹਿਰ ਨੂੰ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਰਿੰਗ ਰੋਡ ’ਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਉਹ ਆਪਣੀ ਪਤਨੀ ਨਾਲ ਗੁਰਦੁਆਰਾ ਬੰਗਲਾ ਸਾਹਿਬ ਤੋਂ ਘਰ ਪਰਤ ਰਿਹਾ ਸੀ।
ਪੀ.ਟੀ.ਆਈ
Advertisement