BMW Accident case: Delhi Court extends judicial custody of Gaganpreet Kaur till October 11 ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਗਗਨਪ੍ਰੀਤ ਕੌਰ ਦੀ ਨਿਆਂਇਕ ਹਿਰਾਸਤ 11 ਅਕਤੂਬਰ ਤੱਕ ਵਧਾ ਦਿੱਤੀ ਹੈ।
ਉਸ ਨੂੰ ਹੁਣ 11 ਅਕਤੂਬਰ ਨੂੰ ਅਦਾਲਤ ਵਿੱਚ ਮੁੜ ਪੇਸ਼ ਕੀਤਾ ਜਾਵੇਗਾ। ਗਗਨਪ੍ਰੀਤ ਕੌਰ ਨੂੰ ਧੌਲਾ ਕੁਆਂ ਬੀ ਐਮ ਡਬਲਿਊ ਹਾਦਸੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੈਜਿਸਟ੍ਰੇਟ ਫਸਟ ਕਲਾਸ ਅੰਕਿਤ ਗਰਗ ਨੇ ਗਗਨਪ੍ਰੀਤ ਕੌਰ ਦੀ ਨਿਆਂਇਕ ਹਿਰਾਸਤ 14 ਦਿਨ ਵਧਾ ਦਿੱਤੀ ਹੈ। ਗਗਨਪ੍ਰੀਤ ਕੌਰ ਨੂੰ ਅੱਜ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਦੇ ਵਕੀਲ ਐਡਵੋਕੇਟ ਅਤੁਲ ਕੁਮਾਰ ਨੇ ਕਿਹਾ ਕਿ ਦਲੀਲਾਂ ਪੂਰੀਆਂ ਹੋ ਗਈਆਂ ਹਨ ਅਤੇ ਮਾਮਲਾ ਹੁਕਮ ਸੁਣਾਉਣ ਲਈ ਤੈਅ ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਕੁਮਾਰ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਨਵਜੋਤ ਸਿੰਘ (52) 14 ਸਤੰਬਰ ਦੀ ਦੁਪਹਿਰ ਨੂੰ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਰਿੰਗ ਰੋਡ ’ਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਉਹ ਆਪਣੀ ਪਤਨੀ ਨਾਲ ਗੁਰਦੁਆਰਾ ਬੰਗਲਾ ਸਾਹਿਬ ਤੋਂ ਘਰ ਪਰਤ ਰਿਹਾ ਸੀ।