BMW hits motorcycle in Delhiਦਿੱਲੀ ਦੇ ਧੌਲਾ ਕੂਆਂ ਵਿਚ ਇਕ ਬੀਐੱਮਡਬਲਿਊ ਨੇ ਮੋਟਰਸਾਈਕਲ ਨੂੰ ਬੀਤੀ ਸ਼ਾਮ ਟੱਕਰ ਮਾਰ ਦਿੱਤੀ ਸੀ ਜਿਸ ਵਿਚ ਕੇਂਦਰ ਸਰਕਾਰ ਦੇ ਵਿੱਤ ਮੰਤਰਾਲੇ ਦੇ ਡਿਪਟੀ ਸਕੱਤਰ ਨਵਜੋਤ ਸਿੰਘ ਦੀ ਮੌਤ ਹੋ ਗਈ ਸੀ। ਪੁਲੀਸ ਨੇ ਕਾਰ ਚਲਾਉਣ ਵਾਲੀ ਔਰਤ ਗਗਨਦੀਪ ਕੌਰ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ਵਿਚ ਕਾਰ ਪਲਟਣ ਨਾਲ ਹਰਿਆਣਾ ਦੇ ਗੁਰੂਗ੍ਰਾਮ ਦੀ ਰਹਿਣ ਵਾਲੀ ਗਗਨਦੀਪ ਅਤੇ ਉਸ ਦਾ ਪਤੀ ਵੀ ਜ਼ਖਮੀ ਹੋ ਗਏ ਸਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਨਵਜੋਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਉਸ ਦੀ ਪਤਨੀ ਪਿੱਛੇ ਬੈਠੀ ਸੀ। ਚਸ਼ਮਦੀਦਾਂ ਅਨੁਸਾਰ ਨਵਜੋਤ ਸਿੰਘ ਅਤੇ ਉਸ ਦੀ ਪਤਨੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਬਜਾਏ, ਹਾਦਸੇ ਵਾਲੀ ਥਾਂ ਤੋਂ ਲਗਪਗ 17 ਕਿਲੋਮੀਟਰ ਦੂਰ ਜੀਟੀਬੀ ਨਗਰ ਦੇ ਨਿਊਲਾਈਫ ਹਸਪਤਾਲ ਲਿਜਾਇਆ ਗਿਆ ਤੇ ਇਲਾਜ ਵਿਚ ਦੇਰੀ ਕਾਰਨ ਨਵਜੋਤ ਦੀ ਮੌਤ ਹੋ ਗਈ। ਪੀਟੀਆਈ
Advertisement
Advertisement
×