ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ
ਰਾਜਧਾਨੀ ਦਿੱਲੀ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪੁਲੀਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾ ਮਾਮਲਾ ਬਾਹਰੀ ਦਿੱਲੀ ਦੇ ਅਸ਼ੋਕ ਵਿਹਾਰ ਥਾਣਾ ਖੇਤਰ ਦੇ ਵਜ਼ੀਰਪੁਰ ਇੰਡਸਟਰੀਅਲ ਏਰੀਆ...
Advertisement
ਰਾਜਧਾਨੀ ਦਿੱਲੀ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪੁਲੀਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾ ਮਾਮਲਾ ਬਾਹਰੀ ਦਿੱਲੀ ਦੇ ਅਸ਼ੋਕ ਵਿਹਾਰ ਥਾਣਾ ਖੇਤਰ ਦੇ ਵਜ਼ੀਰਪੁਰ ਇੰਡਸਟਰੀਅਲ ਏਰੀਆ ਦਾ ਹੈ ਜਿੱਥੇ ਖੇਤਰ ਵਿੱਚ ਸੜਕ ’ਤੇ ਖ਼ੂਨ ਨਾਲ ਲੱਥਪੱਥ ਇੱਕ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ’ਤੇ ਕਈ ਡੂੰਘੇ ਜ਼ਖ਼ਮ ਮਿਲੇ ਹਨ, ਪੁਲੀਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਨਰੇਲਾ ਇੰਡਸਟਰੀਅਲ ਏਰੀਆ ਵੀ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਸੋਮਵਾਰ ਦੇਰ ਰਾਤ ਉਹ ਫੈਕਟਰੀ ਤੋਂ ਆਪਣੀ ਤਨਖ਼ਾਹ ਲੈ ਕੇ ਭੋਰਗੜ੍ਹ ਆਪਣੇ ਘਰ ਪਰਤ ਰਿਹਾ ਸੀ, ਅੱਜ ਸਵੇਰੇ ਉਸ ਦੀ ਲਾਸ਼ ਸੜਕ ਕਿਨਾਰੇ ਮਿਲੀ।
Advertisement
Advertisement