DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਾਸਤਰੀ ਪਾਰਕ ਖੇਤਰ ’ਚੋਂ ਲਾਸ਼ ਮਿਲੀ

ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਅੱਜ ਸਵੇਰੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਇਸ ਸਬੰਧੀ ਪੁਲੀਸ ਨੇ ਕਿਹਾ ਕਿ ਸਵੇਰੇ ਇੱਕ ਵਿਅਕਤੀ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲੀਸ ਟੀਮ ਮੌਕੇ ’ਤੇ ਪਹੁੰਚੀ। ਇੱਕ...

  • fb
  • twitter
  • whatsapp
  • whatsapp
Advertisement

ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਅੱਜ ਸਵੇਰੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਇਸ ਸਬੰਧੀ ਪੁਲੀਸ ਨੇ ਕਿਹਾ ਕਿ ਸਵੇਰੇ ਇੱਕ ਵਿਅਕਤੀ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲੀਸ ਟੀਮ ਮੌਕੇ ’ਤੇ ਪਹੁੰਚੀ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਿਆ ਹੈ ਕਿ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਵਿਅਕਤੀ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਦੇ ਅਨੁਸਾਰ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸਬੂਤ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਪੁਲੀਸ ਅਨੁਸਾਰ ਮ੍ਰਿਤਕ ਦੇ ਮੌਤ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ।

Advertisement

Advertisement
Advertisement
×